ਹੁਣ ਦਿੱਲੀ 'ਚ ਗ਼ਰੀਬ ਤੇ ਮੱਧ ਵਰਗ ਦੇ ਬੱਚੇ ਵੀ ਬੋਲਣਗੇ ਚੰਗੀ ਅੰਗਰੇਜ਼ੀ, ਕੇਜਰੀਵਾਲ ਸਰਕਾਰ ਨੇ ਬਣਾਈ ਇਹ ਯੋਜਨਾ

Continues below advertisement

Arvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੌਜਵਾਨਾਂ ਲਈ ਸਪੋਕਨ ਇੰਗਲਿਸ਼ ਪ੍ਰੋਗਰਾਮ ਚਲਾਉਣ ਦਾ ਐਲਾਨ ਕੀਤਾ ਹੈ। ਪ੍ਰੈੱਸ ਕਾਨਫਰੰਸ 'ਚ ਕੇਜਰੀਵਾਲ ਨੇ ਕਿਹਾ ਕਿ ਅਸੀਂ ਉਨ੍ਹਾਂ ਨੌਜਵਾਨਾਂ ਲਈ ਸਪੋਕਨ ਇੰਗਲਿਸ਼ ਕੋਰਸ ਸ਼ੁਰੂ ਕਰਨ ਜਾ ਰਹੇ ਹਾਂ, ਜਿਨ੍ਹਾਂ 'ਚ ਸੰਚਾਰ ਹੁਨਰ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਕਿੱਲ ਐਂਡ ਐਂਟਰਪ੍ਰਿਨਿਓਰਸ਼ਿਪ ਯੂਨੀਵਰਸਿਟੀ ਇਹ ਕੋਰਸ ਕਰਵਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀ ਦੀ ਅੰਗਰੇਜ਼ੀ ਬੋਲਣ ਦੀ ਯੋਗਤਾ ਵਿੱਚ ਸੁਧਾਰ ਹੋਣ ਕਾਰਨ ਉਸ ਨੂੰ ਨੌਕਰੀ ਮਿਲਣ ਦੀ ਸੰਭਾਵਨਾ ਵੀ ਵੱਧ ਜਾਵੇਗੀ। ਕੇਜਰੀਵਾਲ ਨੇ ਦੱਸਿਆ ਕਿ ਇਸ ਦੇ ਲਈ ਦਿੱਲੀ ਭਰ ਵਿੱਚ 50 ਕੇਂਦਰ ਖੋਲ੍ਹੇ ਜਾਣਗੇ। ਪਹਿਲੇ ਪੜਾਅ ਵਿੱਚ ਇੱਕ ਸਾਲ ਵਿੱਚ 1 ਲੱਖ ਬੱਚਿਆਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ ਕੋਰਸ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀ ਮਿਆਦ 3-4 ਮਹੀਨੇ ਹੋਵੇਗੀ ਜਿਸ ਵਿੱਚ 18-35 ਸਾਲ ਦੇ ਨੌਜਵਾਨ ਭਾਗ ਲੈ ਸਕਦੇ ਹਨ।

Continues below advertisement

JOIN US ON

Telegram