ਪੜਚੋਲ ਕਰੋ
ਪੰਜਾਬ ਦੀ ਹੀ ਰਹੇਗੀ Punjab University- ਵਿਕਰਮਜੀਤ ਸਿੰਘ ਸਾਹਨੀ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਟਵੀਟ ਜ਼ਰੀਏ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰਾਲੇ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਨਾ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਲਿਖਿਆ, “ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੀ ਰਹੇਗੀ। ਮੈਂ ਪੰਜਾਬ ਯੂਨੀਵਰਸਿਟੀ ਦੀ ਸਥਿਤੀ ਬਾਰੇ ਸੰਸਦ ਵਿਚ ਮੁੱਦਾ ਉਠਾਇਆ ਅਤੇ ਭਾਰਤ ਸਰਕਾਰ ਤੋਂ ਭਰੋਸਾ ਮਿਲਿਆ ਕਿ ਇਸ ਨੂੰ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਕੋਈ ਯੋਜਨਾ ਨਹੀਂ ਹੈ। ਸਾਰੇ ਪੰਜਾਬੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ”।
ਹੋਰ ਵੇਖੋ






















