ਕੁੱਟਮਾਰ ਤੇ ਧਮਕੀਆਂ ਤੋਂ ਤੰਗ ਆ ਕੇ ਜ਼ਹਿਰ ਪੀਤਾ! ਮੌਤ ਤੋਂ ਪਹਿਲਾਂ ਛੱਡ ਗਿਆ ਵੀਡੀਓ
ਹੁਸ਼ਿਆਰਪੁਰ ਦੇ ਦਸੂਹਾ ਹਲਕੇ ਦੇ ਪਿੰਡ ਹਰਦੋਥਲਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 24 ਸਾਲਾ ਨੌਜਵਾਨ ਨੇ ਕਥਿਤ ਤੌਰ 'ਤੇ ਕੁੱਟਮਾਰ ਅਤੇ ਲਗਾਤਾਰ ਮਿਲ ਰਹੀਆਂ ਧਮਕੀਆਂ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਨਿਗਲ ਲਈ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਇੱਕ ਵੀਡੀਓ ਵੀ ਬਣਾਈ, ਜਿਸ ਵਿੱਚ ਉਸ ਨੇ ਕੁਝ ਵਿਅਕਤੀਆਂ 'ਤੇ ਗੰਭੀਰ ਦੋਸ਼ ਲਗਾਏ।
ਮ੍ਰਿਤਕ ਦੀ ਪਛਾਣ ਲਖਵੀਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਐਤਵਾਰ ਸ਼ਾਮ ਲਖਵੀਰ ਨੇ ਫੋਨ ਕਰਕੇ ਦੱਸਿਆ ਕਿ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ ਹੈ। ਇਸ ਤੋਂ ਬਾਅਦ ਉਸ ਨੂੰ ਪਹਿਲਾਂ ਦਸੂਹਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਫਿਰ ਜਲੰਧਰ ਰੈਫਰ ਕੀਤਾ ਗਿਆ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।
ਮੌਤ ਤੋਂ ਪਹਿਲਾਂ ਹਸਪਤਾਲ ਵਿੱਚ ਇਲਾਜ ਦੌਰਾਨ ਬਣਾਈ ਗਈ ਇੱਕ ਵੀਡੀਓ ਵਿੱਚ ਲਖਵੀਰ ਨੇ ਕਥਿਤ ਤੌਰ 'ਤੇ ਤਿੰਨ ਵਿਅਕਤੀਆਂ ਦੇ ਨਾਂ ਲੈਂਦਿਆਂ ਕਿਹਾ ਕਿ ਉਹ ਉਨ੍ਹਾਂ ਦੀਆਂ ਧਮਕੀਆਂ ਅਤੇ ਕੁੱਟਮਾਰ ਤੋਂ ਪਰੇਸ਼ਾਨ ਸੀ।