ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ

Continues below advertisement

ਮਾਨਸਾ ਦੇ ਬਰੇਟਾ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਕਾਲਾ ਜਵੰਦਾ 'ਤੇ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਗੋਲੀਬਾਰੀ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਦਲਵੀਰ ਸਿੰਘ ਕਾਲਾ ਜਵੰਦਾ ਬਰੇਟਾ ਅਨਾਜ ਮੰਡੀ ਵਿੱਚ ਆੜ੍ਹਤੀ ਦਾ ਕਾਰੋਬਾਰ ਕਰਦੇ ਹਨ। ਸ਼ਾਮ ਨੂੰ ਦੁਕਾਨ ਬੰਦ ਕਰਕੇ ਘਰ ਪਰਤਦੇ ਸਮੇਂ ਮੰਡੀ ਦੇ ਬਾਹਰ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਲੱਗਣ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਗੋਲੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸਥਾਨਕ ਲੋਕਾਂ ਅਤੇ ਵਪਾਰੀਆਂ ਨੇ ਜ਼ਖ਼ਮੀ ਆਗੂ ਨੂੰ ਪਹਿਲਾਂ ਬੁਢਲਾਡਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇ ਮੱਦੇਨਜ਼ਰ ਲੁਧਿਆਣਾ ਰੈਫਰ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਮਲੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਹਮਲੇ ਦੇ ਪਿੱਛੇ ਦੀ ਵਜ੍ਹਾ ਅਤੇ ਹਮਲਾਵਰਾਂ ਦੀ ਪਛਾਣ ਤੋਂ ਬਾਅਦ ਹੀ ਪੂਰਾ ਮਾਮਲਾ ਸਪੱਸ਼ਟ ਹੋ ਸਕੇਗਾ।

JOIN US ON

Telegram
Continues below advertisement
Sponsored Links by Taboola