Gayani Harpreet Singh | ਗਿਆਨੀ ਹਰਪ੍ਰੀਤ ਸਿੰਘ ਨੇ ਤੋੜੀ ਚੁੱਪੀ! SGPC ਦੀ ਮੀਟਿੰਗ 'ਤੇ ਵੱਡੇ ਸਵਾਲ! |Abp Sanjha

 ਸਮਰਾਲਾ ਦੇ ਕਟਾਣਾ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani harpreet Singh) ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਹੈ।  ਇਹ ਵੀ ਸਾਹਮਣੇ ਆਇਆ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਸੇਵਾ ਨਿਭਾਉਣਗੇ। ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਖ਼ਦਸ਼ਾ ਜ਼ਾਹਿਰ ਕੀਤਾ ਸੀ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਗੱਲ ਤੋਂ ਵੀ ਇਨਕਾਰ ਨਹੀਂ ਕੀਤਾ ਸੀ ਕਿ ਉਨ੍ਹਾਂ ਦੀ ਥਾਂ ਕਿਸੇ ਹੋਰ ਨੂੰ ਬਿਠਾ ਕੇ ਸ਼੍ਰੋਮਣੀ ਅਕਾਲੀ ਦਲ ਲਈ ਲਈ ਫੈਸਲਿਆਂ ਵਿੱਚ ਫੇਰਬਦਲ ਕੀਤਾ ਜਾ ਸਕਦਾ ਹੈ। ਇਸ ਮੌਕੇ ਹੁਣ ਜਥੇਦਾਰ ਹਰਪ੍ਰੀਤ ਸਿੰਘ ਤੋਂ 15 ਦਿਨਾਂ ਲਈ ਚਾਰਜ ਲਿਆ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਅਸਤੀਫਿਆਂ ਨੂੰ ਕੇ ਚਰਚਾ ਵੀ ਜ਼ੋਰਾਂ ਉੱਤੇ ਚੱਲ ਰਹੀ ਹੈ।

JOIN US ON

Telegram
Sponsored Links by Taboola