10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

Continues below advertisement

ਸਮਰਾਲਾ ਵਿੱਚ ਸਫਾਈ ਕਰਮਚਾਰੀ ਯੂਨੀਅਨ ਪੰਜਾਬ ਅਤੇ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਘੱਟ ਤਨਖ਼ਾਹ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 10 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਵਿੱਚ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਔਖਾ ਹੋ ਗਿਆ ਹੈ। ਇਸ ਲਈ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਤਨਖ਼ਾਹ ਵਿੱਚ ਵਾਧਾ ਕੀਤਾ ਜਾਵੇ।

ਯੂਨੀਅਨ ਆਗੂਆਂ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਨਾਲ ਹੋਈ ਕਥਿਤ ਪੁਲਿਸ ਕਾਰਵਾਈ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਸ਼ਾਂਤਮਈ ਹੈ ਅਤੇ ਕਿਸੇ ਵੀ ਕਰਮਚਾਰੀ ਨੇ ਜਾਣਬੁੱਝ ਕੇ ਕੂੜਾ ਨਹੀਂ ਸੁੱਟਿਆ। ਹੜਤਾਲ ਕਾਰਨ ਹੀ ਕੂੜਾ ਚੁੱਕਣ ਦਾ ਕੰਮ ਪ੍ਰਭਾਵਿਤ ਹੋਇਆ ਹੈ।

ਯੂਨੀਅਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰਨ ਅਤੇ ਸਰਕਾਰ ਨੂੰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਲਈ ਕਹਿਣ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

JOIN US ON

Telegram
Continues below advertisement
Sponsored Links by Taboola