Gurudwara Sri Panja sahib 'ਚ ਮਰਿਆਦਾ ਭੰਗ, ਫਿਲਮ ਦੀ ਸ਼ੂਟਿੰਗ ਦੌਰਾਨ ਟੀਮ ਜੁੱਤੀਆਂ ਪਾ ਫਿਰਦੀ ਰਹੀ

Continues below advertisement

Gurudwara Sri Panja sahib 'ਚ ਮਰਿਆਦਾ ਭੰਗ, ਫਿਲਮ ਦੀ ਸ਼ੂਟਿੰਗ ਦੌਰਾਨ ਟੀਮ ਜੁੱਤੀਆਂ ਪਾ ਫਿਰਦੀ ਰਹੀ

#pakistan #gurudwarapanjasahib #beadbi

ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿੱਚ ਮਰਿਆਦਾ ਭੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਮ ‘ਲਾਹੌਰ-ਲਾਹੌਰ ਏ’ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਤੇ ਟੀਮ ਜੁੱਤੀਆਂ ਪਾ ਕੇ ਗੁਰਦੁਆਰੇ 'ਚ ਸ਼ੂਟਿੰਗ ਕਰਦੇ ਨਜ਼ਰ ਆਏ। ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਤੇ ਘਟਨਾ ਦੀ ਵੀਡੀਓ ਬਣਾ ਲਈ। ਇਸ ਬਾਰੇ ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਵੀਡੀਓ ਸ਼ੇਅਰ ਕਰਕੇ ਇਸ ਉੱਪਰ ਸਖਤ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਇਸ ਖਿਲਾਫ ਐਕਸ਼ਨ ਲਿਆ ਜਾਵੇ। ਹਾਸਲ ਜਾਣਕਾਰੀ ਅਨੁਸਾਰ ਫਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਸ਼ੂਟਿੰਗ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੇ ਜਦੋਂ ਸਟਾਰ ਕਾਸਟ ਤੇ ਟੀਮ ਨੂੰ ਜੁੱਤੀਆਂ ਪਾ ਕੇ ਅੰਦਰ ਜਾਂਦੇ ਦੇਖਿਆ ਤਾਂ ਉਨ੍ਹਾਂ ਵਿਰੋਧ ਕੀਤਾ। ਸੰਗਤ ਨੇ ਇਸ ਦੀ ਵੀਡੀਓ ਵੀ ਬਣਾਈ ਤੇ ਵਾਇਰਲ ਕਰ ਦਿੱਤੀ। ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੀ ਫਿਲਮ ਦੀ ਸਟਾਰ ਕਾਸਟ ਨੂੰ ਸਿੱਖ ਧਰਮ ਤੇ ਮਰਿਆਦਾ ਬਾਰੇ ਦੱਸਦੇ ਹੋਏ ਦਿਖਾਈ ਦੇ ਰਹੇ ਹਨ। ਸ਼ੂਟਿੰਗ ਦੌਰਾਨ ਕਈ ਮੁਸਲਿਮ ਅਦਾਕਾਰਾਂ ਨੇ ਸਿੱਖਾਂ ਵਾਂਗ ਦਸਤਾਰ ਸਜਾਈ ਹੋਈ ਸੀ। ਕਈਆਂ ਨੇ ਤਾਂ ਜੁੱਤੀਆਂ ਪਾਈਆਂ ਹੋਈਆਂ ਸੀ ਤੇ ਸਿਰ ਵੀ ਨਹੀਂ ਢੱਕੇ ਸੀ। ਸਿੱਖਾਂ ਦੇ ਵਿਰੋਧ ਤੋਂ ਬਾਅਦ ਮੁਸਲਮਾਨ ਕਲਾਕਾਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤੇ ਆਪਣੇ ਆਪ ਨੂੰ ਮਹਿਮਾਨ ਕਹਿਣ ਲੱਗੇ। ਸਿੱਖ ਸੰਗਤ ਦੇ ਵਿਰੋਧ ਤੋਂ ਬਾਅਦ ਅਦਾਕਾਰਾਂ ਨੂੰ ਸ਼ੂਟਿੰਗ ਅੱਧ ਵਿਚਾਲੇ ਹੀ ਰੋਕਣੀ ਪਈ।

Continues below advertisement

JOIN US ON

Telegram