Iran ਤੋਂ China ਜਾ ਰਹੇ ਜਹਾਜ਼ 'ਚ ਬੰਬ ਦੀ ਖ਼ਬਰ

Continues below advertisement

Iran ਤੋਂ China ਜਾ ਰਹੇ ਜਹਾਜ਼ 'ਚ ਬੰਬ ਦੀ ਖ਼ਬਰ 

ਭਾਰਤੀ ਹਵਾਈ ਖੇਤਰ ਤੋਂ ਲੰਘ ਰਹੇ ਈਰਾਨੀ ਯਾਤਰੀ ਜਹਾਜ਼ ਵਿੱਚ ਬੰਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਜਹਾਜ਼ 'ਚ ਬੰਬ ਹੋਣ ਦੀ ਖ਼ਬਰ ਤੋਂ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਆ। ਯਾਤਰੀ ਜਹਾਜ਼ ਹੁਣ ਚੀਨ ਵੱਲ ਜਾ ਰਿਹਾ ਹੈ। ਇਸ ਦੇ ਨਾਲ ਹੀ ਸੁਰੱਖਿਆ ਏਜੰਸੀਆਂ ਨੂੰ ਜਹਾਜ਼ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਏਅਰ ਟ੍ਰੈਫਿਕ ਕੰਟਰੋਲ ਦੇ ਸੂਤਰਾਂ ਅਨੁਸਾਰ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾਂਦੇ ਸਮੇਂ ਮਹਾਨ ਏਅਰ ਨੇ ਦਿੱਲੀ ਹਵਾਈ ਅੱਡੇ ਦੇ ਏਟੀਸੀ ਨਾਲ ਸੰਪਰਕ ਕੀਤਾ ਅਤੇ ਦਿੱਲੀ ਵਿੱਚ ਤੁਰੰਤ ਲੈਂਡਿੰਗ ਦੀ ਇਜਾਜ਼ਤ ਮੰਗੀ। ਦਿੱਲੀ ਏਟੀਸੀ ਨੇ ਜਹਾਜ਼ ਨੂੰ ਜੈਪੁਰ ਜਾਣ ਦਾ ਸੁਝਾਅ ਦਿੱਤਾ। ਪਰ ਜਹਾਜ਼ ਦੇ ਪਾਇਲਟ ਨੇ ਇਨਕਾਰ ਕਰ ਦਿੱਤਾ ਅਤੇ ਭਾਰਤੀ ਹਵਾਈ ਖੇਤਰ ਛੱਡ ਦਿੱਤਾ ਹੈ।ਸੂਤਰਾਂ ਮੁਤਾਬਕ ਦਿੱਲੀ 'ਚ ਸੁਰੱਖਿਆ ਏਜੰਸੀਆਂ ਨੂੰ ਜਹਾਜ਼ 'ਚ ਬੰਬ ਹੋਣ ਦੀ ਸੰਭਾਵਨਾ ਦੀ ਸੂਚਨਾ ਮਿਲਣ ਤੋਂ ਬਾਅਦ ਫੌਰਨ ਅਲਰਟ ਜਾਰੀ ਕਰ ਦਿੱਤਾ ਗਿਆ ਪਰ ਜਹਾਜ਼ ਨੂੰ ਦਿੱਲੀ 'ਚ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਹ ਵੀ ਕਿਹਾ ਗਿਆ ਕਿ ਇਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ ਈਰਾਨੀ ਯਾਤਰੀ ਜਹਾਜ਼ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ।

Continues below advertisement

JOIN US ON

Telegram