Balwant Singh Rajoana ਦੀ ਰਿਹਾਈ 'ਤੇ ਕੇਂਦਰ ਸਰਕਾਰ ਨੇ SC 'ਚ ਦਾਇਰ ਕੀਤਾ ਹਲਫਨਾਮਾ

Continues below advertisement

Balwant Singh Rajoana ਦੀ ਰਿਹਾਈ 'ਤੇ ਕੇਂਦਰ ਸਰਕਾਰ ਨੇ SC 'ਚ ਦਾਇਰ ਕੀਤਾ ਹਲਫਨਾਮਾ

Balwant Singh Rajoana: ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਮਾਮਲੇ 'ਚ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਖ਼ਲ ਹਲਫ਼ਨਾਮੇ ਬਾਰੇ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਕਿਹਾ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਤੇ ਕੇਂਦਰ ਨੇ ਰਿਹਾਈ ਦਾ ਐਲਾਨ ਕੀਤਾ ਸੀ।

ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਫ਼ੈਸਲਾ ਲਿਆ ਸੀ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇਗਾ ਪਰ ਬਾਵਜੂਦ ਇਸ ਦੇ ਰਿਹਾਅ ਨਹੀਂ ਕੀਤਾ ਗਿਆ। ਹੁਣ ਸੁਪਰੀਮ ਕੋਰਟ ਨੇ ਇੱਕ ਨਵੰਬਰ ਨੂੰ ਅੰਤਿਮ ਫ਼ੈਸਲਾ ਸੁਣਾਉਣਾ ਹੈ। ਇਸ ਵਿੱਚ ਕੇਂਦਰ ਸਰਕਾਰ ਨੇ ਹਲਫ਼ਨਾਮਾ ਪੇਸ਼ ਕੀਤਾ ਹੈ ਤੇ ਉਨ੍ਹਾਂ ਸੁਰੱਖਿਆ ਦਾ ਹਵਾਲਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ 'ਤੇ ਅਟੈਕ ਕਰਨ ਵਾਲਿਆਂ ਦੀ ਸਜ਼ਾ ਪੂਰੀ ਹੋਣ ਤੇ ਉਨ੍ਹਾਂ ਨੂੰ ਛੱਡਿਆ ਜਾ ਸਕਦਾ ਹੈ ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਛੱਡਿਆ ਜਾ ਸਕਦਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਯੂ ਟਰਨ ਹੈ, ਇਸ ਸਬੰਧੀ ਮੁਲਾਕਾਤ ਵੀ ਕੀਤੀ ਜਾਵੇਗੀ।

ਦੱਸ ਦਈਏ ਕਿ ਸੁਪਰੀਮ ਕੋਰਟ ਪਹਿਲੀ ਨਵੰਬਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਪਟੀਸ਼ਨ 'ਤੇ ਅੰਤਿਮ ਨਿਪਟਾਰੇ ਲਈ ਸੁਣਵਾਈ ਕਰੇਗੀ। ਚੀਫ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਕੇਂਦਰ ਸੁਣਵਾਈ ਦੀ ਅਗਲੀ ਤਰੀਕ ਤੋਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ 'ਤੇ ਅੰਤਿਮ ਫੈਸਲਾ ਲੈਣ ਲਈ ਆਜ਼ਾਦ ਹੈ। ਕੇਂਦਰ ਨੇ ਸਿਖਰਲੀ ਅਦਾਲਤ ਨੂੰ ਕਿਹਾ ਕਿ ਮੌਜੂਦਾ ਸਥਿਤੀ ਵਿੱਚ ਉਸ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰਨਾ ਮੁਸ਼ਕਲ ਹੈ।

Continues below advertisement

JOIN US ON

Telegram