Himachal Election: ਕਾਂਗਰਸ ਨੇ 46 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ , ਇੱਕ ਸੀਟ ਛੱਡ ਕੇ ਸਾਰੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਮਿਲੀਆਂ
Himachal Election: ਕਾਂਗਰਸ ਨੇ 46 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ , ਇੱਕ ਸੀਟ ਛੱਡ ਕੇ ਸਾਰੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਮਿਲੀਆਂ
Congress Candidate List 2022: ਕਾਂਗਰਸ ਨੇ ਮੰਗਲਵਾਰ (18 ਅਕਤੂਬਰ) ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਪਹਿਲੀ ਸੂਚੀ ਵਿੱਚ 46 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ਼ਿਮਲਾ ਦਿਹਾਤੀ ਤੋਂ ਵਿਕਰਮਾਦਿਤਿਆ ਸਿੰਘ, ਨਦੌਣ ਤੋਂ ਸੁਖਵਿੰਦਰ ਸਿੰਘ ਸੁੱਖੂ, ਹਰੋਲੀ ਤੋਂ ਮੁਕੇਸ਼ ਅਗਨੀਹੋਤਰੀ, ਥੀਓਗ ਤੋਂ ਕੁਲਦੀਪ ਸਿੰਘ ਰਾਠੌੜ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।
ਕਾਂਗਰਸ ਨੇ ਇੱਕ ਸੀਟ ਨੂੰ ਛੱਡ ਕੇ ਬਾਕੀ ਸਾਰੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਸ਼ੁੱਕਰਵਾਰ (14 ਅਕਤੂਬਰ) ਨੂੰ ਹਿਮਾਚਲ ਪ੍ਰਦੇਸ਼ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣਗੀਆਂ ਅਤੇ ਨਤੀਜੇ 8 ਦਸੰਬਰ ਨੂੰ ਆਉਣਗੇ।
Tags :
Congress Election Commission Election 2022 AAP BJP Himachal Politics Himachal Election 2022 India News