Farmers Protest: ਭਗਵੰਤ ਮਾਨ ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ ਮੰਗਾਂ, ਕੱਲ੍ਹ ਤੋਂ ਖਤਮ ਹੋਏਗਾ 20 ਦਿਨਾਂ ਤੋਂ ਚੱਲ ਰਿਹਾ ਧਰਨਾ
Farmers Protest: ਭਗਵੰਤ ਮਾਨ ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ ਮੰਗਾਂ, ਕੱਲ੍ਹ ਤੋਂ ਖਤਮ ਹੋਏਗਾ 20 ਦਿਨਾਂ ਤੋਂ ਚੱਲ ਰਿਹਾ ਧਰਨਾ
Farmers Protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਕੋਲ ਲਾਇਆ ਧਰਨਾ ਕੱਲ੍ਹ ਚੱਕ ਲਿਆ ਜਾਏਗਾ। ਕਿਸਾਨ ਜਥੇਬੰਦੀ ਤੇ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਹੈ। ਇਸ ਮਗਰੋਂ ਕਿਸਾਨ ਪਿਛਲੇ 20 ਦਿਨਾਂ ਤੋਂ ਜਾਰੀ ਧਰਨਾ ਚੁੱਕਣ ਲਈ ਤਿਆਰ ਹੋ ਗਏ ਹਨ।
ਹਾਸਲ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰ ਕੁਲਦੀਪ ਸਿੰਘ ਧਾਲੀਵਾਲ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ।
ਪਟਿਆਲਾ ਦੇ ਸਰਕਟ ਹਾਊਸ ਵਿਖੇ ਹੋਈ ਇਸ ਬੈਠਕ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਮੇਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਝੰਡਾ ਸਿੰਘ ਜੇਠੂਕੇ, ਸ਼ੰਗਾਰਾ ਸਿੰਘ ਤੇ ਰੂਪ ਸਿੰਘ ਛੰਨਾ ਤੋਂ ਇਲਾਵਾ ਆਈਜੀ ਜਤਿੰਦਰ ਸਿੰਘ ਔਲਖ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਤੇ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।