PM Modi Chintan Shivir: ਪੀਐਮ ਮੋਦੀ ਨੇ ਪੜ੍ਹਾਇਆ ਸ਼ਾਂਤੀ ਦਾ ਪਾਠ, ਬੋਲੇ, 'ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਜੁੜਿਆ'
PM Modi Chintan Shivir: ਪੀਐਮ ਮੋਦੀ ਨੇ ਪੜ੍ਹਾਇਆ ਸ਼ਾਂਤੀ ਦਾ ਪਾਠ, ਬੋਲੇ, 'ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਜੁੜਿਆ'
PM Modi Chintan Shivir: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਰਾਜਾਂ ਨੂੰ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਮਨ-ਕਾਨੂੰਨ ਦਾ ਸਿੱਧਾ ਸਬੰਧ ਵਿਕਾਸ ਨਾਲ ਹੈ। ਇਸ ਲਈ ਸ਼ਾਂਤੀ ਬਰਕਰਾਰ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਇੱਥੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਦੇ ਗ੍ਰਹਿ ਮੰਤਰੀਆਂ ਲਈ ਵੀਡੀਓ ਕਾਨਫਰੰਸ ਰਾਹੀਂ ਕਰਵਾਏ ਦੋ ਰੋਜ਼ਾ ‘ਚਿੰਤਨ ਸ਼ਿਵਿਰ’ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਰਾਜ ਨੂੰ ਇੱਕ ਦੂਜੇ ਤੋਂ ਸਿੱਖਣਾ ਚਾਹੀਦਾ ਹੈ, ਪ੍ਰੇਰਣਾ ਲੈਣੀ ਚਾਹੀਦੀ ਹੈ ਤੇ ਅੰਦਰੂਨੀ ਸੁਰੱਖਿਆ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਹਰਿਆਣਾ ਦੇ ਸੂਰਜਕੁੰਡ ਵਿਖੇ ਦੋ ਰੋਜ਼ਾ ਚਿੰਤਨ ਕੈਂਪ ਦਾ ਅੱਜ ਆਖਰੀ ਦਿਨ ਹੈ। ਪਹਿਲੇ ਦਿਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਸੰਬੋਧਨ ਨਾਲ ਇਸ ਚਿੰਤਨ ਕੈਂਪ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਮੋਦੀ ਨੇ ਰਾਜਾਂ ਦੇ ਗ੍ਰਹਿ ਮੰਤਰੀਆਂ ਨੂੰ ਸੰਬੋਧਨ ਕੀਤਾ ਹੈ।
ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਵਿੱਚ ਤਿਉਹਾਰਾਂ ਦਾ ਮੌਸਮ ਹੈ, ਦੇਸ਼ ਨੂੰ ਤਿਉਹਾਰ ਸ਼ਾਂਤੀ ਨਾਲ ਮਨਾਉਣੇ ਚਾਹੀਦੇ ਹਨ। ਹਰੇਕ ਰਾਜ ਨੂੰ ਦੂਜੇ ਰਾਜ ਤੋਂ ਸਿੱਖਣਾ ਚਾਹੀਦਾ ਹੈ। ਕਾਨੂੰਨ ਵਿਵਸਥਾ ਬਾਰੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦਾ ਸਿੱਧਾ ਸਬੰਧ ਸੂਬੇ ਦੇ ਵਿਕਾਸ ਨਾਲ ਹੈ।