Weather Report : ਠੰਢ ਨੇ ਤੋੜਿਆ 4 ਸਾਲਾਂ ਦਾ ਰਿਕਾਰਡ, ਅਗਲੇ ਦਿਨਾਂ 'ਚ ਹੋਰ ਵਰ੍ਹੇਗਾ ਕਹਿਰ

Weather Report : ਠੰਢ ਨੇ ਤੋੜਿਆ 4 ਸਾਲਾਂ ਦਾ ਰਿਕਾਰਡ, ਅਗਲੇ ਦਿਨਾਂ 'ਚ ਹੋਰ ਵਰ੍ਹੇਗਾ ਕਹਿਰ

#weatherupdate #winter #abpsanjha

Chandigarh News: ਚੰਡੀਗੜ੍ਹ ਵਿੱਚ ਕੁਝ ਦਿਨਾਂ ਤੋਂ ਪੱਛਮੀ ਗੜਬੜੀ ਕਾਰਨ ਚੱਲ ਰਹੀ ਸੀਤ ਲਹਿਰ ਤੇ ਸੰਘਣੀ ਧੁੰਦ ਕਰਕੇ ਠੰਢ ਦਾ ਕਹਿਰ ਜਾਰੀ ਹੈ। ਐਤਵਾਰ ਨੂੰ ਪਈ ਕੜਾਕੇ ਦੀ ਠੰਢ ਨੇ 4 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਇਸ ਦੇ ਨਾਲ ਹੀ ਪੈ ਰਹੀ ਸੰਘਣੀ ਧੁੰਦ ਕਰਕੇ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਤੇ ਠੰਢ ਹੋਣ ਕਾਰਨ ਲੋਕ ਘਰਾਂ ਅੰਦਰ ਹੀ ਡੱਕੇ ਰਹੇ। ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਧੀਮੀ ਪੈ ਗਈ ਹੈ। 


ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 11.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 10 ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਦੇ ਬਰਾਬਰ ਰਿਹਾ ਹੈ।

 

ਮੌਸਮ ਵਿਭਾਗ ਅਨੁਸਾਰ ਇਸ ਤੋਂ ਪਹਿਲਾਂ ਦਸੰਬਰ ਮਹੀਨੇ ਵਿੱਚ 8.8 ਡਿਗਰੀ ਸੈਲਸੀਅਸ ਤਾਪਮਾਨ ਸਾਲ 2019 ਵਿੱਚ ਦਰਜ ਕੀਤਾ ਗਿਆ ਸੀ, ਜਦੋਂਕਿ ਸਾਲ 2020 ਵਿੱਚ ਵੀ ਦਸੰਬਰ ਮਹੀਨੇ ਵਿੱਚ ਤਾਪਮਾਨ 11.5 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਸੀ। ਇਸੇ ਤਰ੍ਹਾਂ ਦਸੰਬਰ 2021 ਵਿੱਚ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੱਛਮੀ ਗੜਬੜੀ ਦੇ ਚੱਲਦਿਆਂ ਹੀ 26 ਤੇ 27 ਨੂੰ ਸੰਘਣੀ ਧੁੰਦ ਤੇ ਸੀਤ ਲਹਿਰ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।

JOIN US ON

Telegram
Sponsored Links by Taboola