ਵਿਧਾਨ ਸਭਾ ਕੰਪਲੈਕਸ 'ਚ 'ਆਪ' ਵਿਧਾਇਕਾਂ ਦਾ ਧਰਨਾ ਜਾਰੀ

Continues below advertisement

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੋਮਵਾਰ ਨੂੰ ਮੁਲਤਵੀ ਹੋਣ ਤੋਂ ਬਾਅਦ ਭਾਜਪਾ ਅਤੇ ਆਮ ਆਦਮੀ ਪਾਰਟੀ ਨੇ ਰਾਤ ਭਰ ਕੈਂਪਸ ਵਿੱਚ ਧਰਨਾ ਦਿੱਤਾ। ਆਮ ਆਦਮੀ ਪਾਰਟੀ ਮਹਾਤਮਾ ਗਾਂਧੀ ਦੀ ਮੂਰਤੀ ਅੱਗੇ ਧਰਨੇ 'ਤੇ ਬੈਠ ਗਈ, ਅਤੇ ਲੈਫਟੀਨੈਂਟ ਗਵਰਨਰ ਵਿਨੈ ਸਕਸੈਨਾ ਦੇ ਅਸਤੀਫੇ ਦੀ ਮੰਗ ਕੀਤੀ। ਦੱਸ ਦਈਏ ਕਿ ਇਸ ਤੋਂ ਪਹਿਲਾਂ 'ਆਪ' ਵਿਧਾਇਕਾਂ ਨੇ ਵਿਧਾਨ ਸਭਾ ਕੰਪਲੈਕਸ 'ਚ ਕੈਂਡਲ ਮਾਰਚ ਕੱਢ ਕੇ ਖਾਦੀ ਗ੍ਰਾਮ ਉਦਯੋਗ ਦੇ ਚੇਅਰਮੈਨ ਰਹਿੰਦਿਆਂ ਉਪ ਰਾਜਪਾਲ 'ਤੇ ਲੱਗੇ 1400 ਕਰੋੜ ਰੁਪਏ ਦੇ ਘਪਲੇ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਕਿ ਉਹ ਸੰਵਿਧਾਨਕ ਅਹੁਦਾ ਛੱਡ ਦੇਣ।

Continues below advertisement

JOIN US ON

Telegram