ਪੜਚੋਲ ਕਰੋ
Advertisement
(Source: Poll of Polls)
ਸੰਸਦ 'ਚ ਗੂੰਜਿਆਂ ਆਰਡੀਨੈਂਸ ਦਾ ਮੁੱਦਾ, ਵਿਰੋਧੀ ਧਿਰ ਨੇ ਦੱਸਿਆ ਘਾਤਕ
ਅੱਜ ਸੰਸਦ 'ਚ ਵੀ ਕਿਸਾਨ ਆਰਡੀਨੈਂਸ ਦਾ ਮੁੱਦਾ ਪੂਰਾ ਭਖੀਆ ਤੇ ਵਿਰੋਧੀ ਧਿਰ ਨੇ ਖੇਤੀ ਆਰਡੀਨੈਂਸ ਨੂੰ ਕਿਸਾਨੀ ਲਈ ਘਾਤਕ ਦੱਸਿਆ ਨਾਲ ਹੀ ਕਿਹਾ ਬਿੱਲ ਲਿਆ ਸੂਬਿਆਂ ਦੇ ਅਧਿਕਾਰ ਖੋਹੇ ਜਾ ਰਹੇ ਨੇ ਉਧਰ ਖੇਤੀ ਆਰਡੀਨੈਂਸਾਂ ਖ਼ਿਲਾਫ਼ ਪੰਜਾਬ ਦਾ ਪਾਰਾ ਚੜ੍ਹ ਗਿਆ ਹੈ। ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਵੀ ਪਿੜ ਮੱਲ ਲਿਆ ਹੈ। ਇਸ ਵੇਲੇ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੂੰ ਛੱਡ ਪੰਜਾਬ ਦੀ ਹਰ ਧਿਰ ਖੇਤੀ ਆਰਡੀਨੈਂਸਾਂ ਖ਼ਿਲਾਫ਼ ਡਟ ਗਈ ਹੈ। ਅੱਜ ਤੋਂ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਇਜਲਾਸ ਵਿੱਚ ਮੁੱਦਾ ਪੂਰੀ ਤਰ੍ਹਾਂ ਗੂੰਜੇਗਾ। ਇਸ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਕਮਰ ਕੱਸ ਲਈ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਅਕਾਲੀ ਦਲ ਤੇ ਬੀਜੇਪੀ ਨੂੰ ਘੇਰਨਗੇ, ਉੱਥੇ ਹੀ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਪੰਜਾਬ ਵਿੱਚ ਸੰਘਰਸ਼ ਦੀ ਬਿਗੁਲ ਵਜਾਉਗੇ।ਦੱਸ ਦਈਏ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਹਰੀਕੇ ਹੈੱਡ, ਬਿਆਸ ਪੁਲ ਤੇ ਟਾਂਡਾ ਹਰਗੋਬਿੰਦਪੁਰ ਪੁਲ ’ਤੇ ਸੰਕੇਤਕ ਰੂਪ ਵਿੱਚ ਜਾਮ ਲਾਏ ਜਾ ਰਹੇ ਹਨ। ਕਮੇਟੀ ਨੇ ਹੁਣ ਛੇ ਦੀ ਬਜਾਏ ਤਿੰਨ ਜ਼ਿਲ੍ਹਿਆਂ ਵਿੱਚ ਮੋਰਚਾ ਭਖਾ ਲਿਆ ਹੈ। ਇਹ ਵੀ ਅਹਿਮ ਹੈ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਪ੍ਰਤੀ ਸੁਰ ਨਰਮ ਰੱਖੀ ਹੋਈ ਹੈ। ਇਸ ਲਈ ਕਿਸਾਨਾਂ ਦੇ ਹੌਂਸਲੇ ਹੋਰ ਬੁਲੰਦ ਹੋ ਗਏ ਹਨ।
ਦੇਸ਼
ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !
ਹੋਰ ਵੇਖੋ
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement
Advertisement
ਟ੍ਰੈਂਡਿੰਗ ਟੌਪਿਕ
Advertisement