ਫੌਜ ਨੇ ਹੜ੍ਹ ’ਚ ਘਿਰੇ CRPF ਦੇ 22 ਜਵਾਨਾਂ ਤੇ ਤਿੰਨ ਆਮ ਨਾਗਰਿਕਾਂ ਨੂੰ ਬਚਾਇਆ
ਭਾਰੀ ਮੀਂਹ ਅਤੇ ਹੜ੍ਹਾਂ ਨਾਲ ਪੰਜਾਬ ਦੇ ਕਈ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ, ਲੋਕਾਂ ਦੇ ਘਰ ਡੁੱਬ ਗਏ ਹਨ ਅਤੇ ਜਨ-ਜੀਵਨ ਪੂਰੀ ਤਰ੍ਹਾਂ ਅਸਤ-ਵਿਅਸਤ ਹੋ ਚੁੱਕਿਆ ਹੈ।
ਡੇਰਾ ਬਾਬਾ ਨਾਨਕ ਇਲਾਕੇ ਚ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਨ ਲਈ ਡਰੋਨ ਦੀ ਸਹਾਇਤਾ ਲਈ ਜਾ ਰਹੀ ਹੈ , ਡਰੋਨ ਰਾਹੀਂ ਲੋਕਾਂ ਨੂੰ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ ਨੇ ਦੱਸਿਆ ਕਿ ਰਾਵੀ ਦਰਿਆ ਦੇ ਨਾਲ ਲੱਗਦੇ ਕਈ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਪਿੰਡਾਂ 'ਚ ਹੈ। ਇਸ ਪਾਣੀ 'ਚ ਫਸੇ ਲੋਕਾਂ ਨੂੰ ਰਾਹਤ ਸਮਗਰੀ ਪਹੁੰਚਾਉਣ ਵਿੱਚ ਮੁਸ਼ਕਲ ਪੇਸ਼ ਆ ਰਹੀ ਸੀ ਜਿਸ ਦੇ ਚੱਲਦੇ ਉਹਨਾਂ ਵੱਲੋ ਖੇਤੀਬਾੜੀ ਕੰਮਾਂ (ਸਪਰੇਅ ਆਦਿ) ਕਰਨ ਵਾਲੇ ਡਰੋਨ ਰਾਹੀਂ ਪਾਣੀ ਵਿੱਚ ਘਿਰੇ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।






















