Single Use Plastic Ban: ਦੇਸ਼ 'ਚ ਸਿੰਗਲ ਯੂਜ਼ ਪਲਾਸਟਿਕ 'ਤੇ ਲੱਗਾ ਬੈਨ, ਕੇਂਦਰੀ ਵਾਤਾਵਰਣ ਮੰਤਰਾਲੇ ਵੱਲੋਂ ਹੁਕਮ ਜਾਰੀ

Continues below advertisement

Single Use Plastic: ਵਾਤਾਵਰਣ 'ਤੇ ਪਲਾਸਟਿਕ ਦੇ ਵੱਧ ਰਹੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ, ਸਰਕਾਰ ਨੇ ਅੱਜ ਤੋਂ ਦੇਸ਼ ਭਰ ਵਿੱਚ ਸਿੰਗਲ ਯੂਜ਼ ਪਲਾਸਟਿਕ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਪਲਾਸਟਿਕ ਦੀਆਂ ਬਣੀਆਂ ਕਈ ਚੀਜ਼ਾਂ ਦੀ ਵਿਕਰੀ ਬੰਦ ਹੋ ਜਾਵੇਗੀ। ਰੋਜ਼ਾਨਾ ਜ਼ਿੰਦਗੀ 'ਚ ਪਲਾਸਟਿਕ (Plastic) ਤੋਂ ਬਣੀਆਂ ਅਜਿਹੀਆਂ ਕਈ ਚੀਜ਼ਾਂ ਹੁੰਦੀਆਂ ਹਨ, ਜਿਨ੍ਹਾਂ ਦੀ ਵਰਤੋਂ ਹਰ ਕੋਈ ਕਰਦਾ ਹੈ। ਕੇਂਦਰੀ ਵਾਤਾਵਰਨ ਮੰਤਰਾਲੇ (Union Environment Ministry) ਨੇ ਵੀ ਇੱਕ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਪਾਬੰਦੀ ਲਗਾਈ ਗਈ ਹੈ। ਸਰਕਾਰ ਦਾ ਮੰਨਣਾ ਹੈ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਨਾਲ ਇਸ ਦੇ ਕੂੜੇ ਦੀ ਮਾਤਰਾ ਘੱਟ ਜਾਵੇਗੀ। ਭਾਰਤ ਵਿੱਚ ਹਰ ਰੋਜ਼ 26,000 ਟਨ ਪਲਾਸਟਿਕ ਕੂੜਾ ਪੈਦਾ ਹੁੰਦਾ ਹੈ, ਜਿਸ ਵਿੱਚੋਂ ਸਿਰਫ਼ 60 ਫ਼ੀਸਦੀ ਹੀ ਇਕੱਠਾ ਹੁੰਦਾ ਹੈ।

Continues below advertisement

JOIN US ON

Telegram