‘Khalistani’ Remark row | IPS ਅਫਸਰ ਨੂੰ ਖਾਲਿਸਤਾਨੀ ਕਿਹਾ ਤਾਂ ਪੈ ਗਿਆ ਰੌਲਾ
‘Khalistani’ Remark row | IPS ਅਫਸਰ ਨੂੰ ਖਾਲਿਸਤਾਨੀ ਕਿਹਾ ਤਾਂ ਪੈ ਗਿਆ ਰੌਲਾ
#Bengal #IPSofficer #Khalistani #BJP #mamatabanerjee #Sukhbirbadal #CMMann #abpsanjha
ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਸੰਦੇਸ਼ਖਾਲੀ ਵਿੱਚ ਇੱਕ ਔਰਤ ਨਾਲ ਜਿਨਸੀ ਹਿੰਸਾ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਸੜਕਾਂ 'ਤੇ ਉਤਰ ਆਏ। ਇਸ ਦੌਰਾਨ ਜਦੋਂ ਉਨ੍ਹਾਂ ਨੇ ਸੰਦੇਸ਼ਖਾਲੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮੌਜੂਦ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਕਾਰਨ ਭਾਜਪਾ ਆਗੂਆਂ ਨੇ ਆਈਪੀਐਸ ਅਧਿਕਾਰੀ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ।ਇਸ ਦੌਰਾਨ ਭਾਜਪਾ ਆਗੂਆਂ ਨੇ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੂੰ ਕਥਿਤ ਤੌਰ ’ਤੇ ਖਾਲਿਸਤਾਨੀ ਕਿਹਾ, ਜਿਸ ਤੋਂ ਬਾਅਦ ਮੀਡੀਆ ਸਾਹਮਣੇ ਦੋਵਾਂ ਧਿਰਾਂ ਵਿੱਚ ਤਿੱਖੀ ਬਹਿਸ ਹੋਈ।ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਆਈਪੀਐਸ ਅਧਿਕਾਰੀ ਨੂੰ ਇਹ ਕਹਿੰਦਿਆਂ ਹੋਇਆਂ ਸੁਣਿਆ ਜਾ ਰਿਹਾ ਹੈ ਕਿ ਮੈਨੂੰ ਪੱਗ ਬੰਨ੍ਹਣ ਕਰਕੇ ਖ਼ਾਲਿਸਤਾਨੀ ਕਿਹਾ ਗਿਆ। ਜੇਕਰ ਕੋਈ ਪੁਲਿਸ ਮੁਲਾਜ਼ਮ ਪੱਗ ਬੰਨ੍ਹ ਕੇ ਡਿਊਟੀ ਕਰਦਾ ਹੈ ਤਾਂ ਕੀ ਉਹ ਖਾਲਿਸਤਾਨੀ ਬਣ ਜਾਂਦਾ ਹੈ? ਇਸ ਦੌਰਾਨ ਆਈਪੀਐਸ ਅਧਿਕਾਰੀ ਜਸਪ੍ਰੀਤ ਸਿੰਘ ਨੇ ਵੀ ਕੇਸ ਦਰਜ ਕਰਨ ਦੀ ਗੱਲ ਕਹੀ।