ਤਿੰਨ ਦਿਨਾਂ Delhi ਦੌਰੇ 'ਤੇ Bihar ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤਿੰਨ ਦਿਨਾਂ ਦਿੱਲੀ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਸੀਪੀਆਈ (ਐਮ) ਦੇ ਨੇਤਾ ਸੀਤਾਰਾਮ ਯੇਚੁਰੀ ਨਾਲ ਮੁਲਾਕਾਤ ਕੀਤੀ। ਸੀਤਾਰਾਮ ਯੇਚੁਰੀ ਨੂੰ ਮਿਲਣ ਲਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੀਪੀਐਮ ਦਫ਼ਤਰ ਪਹੁੰਚੇ ਸਨ. ਨਿਤੀਸ਼ ਕੁਮਾਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਵਿਰੋਧੀ ਧਿਰ ਨੂੰ ਇਕਜੁੱਟ ਹੋ ਕੇ ਸੰਵਿਧਾਨ ਦੀ ਰੱਖਿਆ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਹੁਦੇ ਦੀ ਉਮੀਦਵਾਰੀ 'ਤੇ ਵੀ ਆਪਣਾ ਬਿਆਨ ਦਿੱਤਾ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਦਿਲਚਸਪੀ ਨਹੀਂ ਰੱਖਦੇ।

JOIN US ON

Telegram
Sponsored Links by Taboola