Building collapse | 13 ਫਲੈਟਾਂ ਵਾਲੀ ਚਾਰ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ
Building collapse | 13 ਫਲੈਟਾਂ ਵਾਲੀ ਚਾਰ ਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ
ਮਹਾਰਾਸ਼ਟਰ : ਨਵੀਂ ਮੁੰਬਈ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ
NDRF ਨੇ ਮਲਬੇ 'ਚੋਂ ਦੋ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ
13 ਫਲੈਟਾਂ ਵਾਲੀ ਚਾਰ ਮੰਜ਼ਿਲਾ ਇਮਾਰਤ ਡਿੱਗੀ
ਮਹਾਰਾਸ਼ਟਰ ਦੇ ਨਵੀਂ ਮੁੰਬਈ ਦੇ ਬੇਲਾਪੁਰ ਇਲਾਕੇ ਵਿੱਚ ਸ਼ਨੀਵਾਰ ਤੜਕੇ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ।
ਘਟਨਾ ਦੀ ਸੂਚਨਾ ਮਿਲਣ 'ਤੇ NDRF ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਦੋ ਲੋਕਾਂ ਨੂੰ ਮਲਬੇ 'ਚੋਂ ਬਾਹਰ ਕੱਢਿਆ।
ਰਾਹਤ ਕਰਮਚਾਰੀਆਂ ਨੇ ਦੱਸਿਆ ਕਿ ਇਮਾਰਤ ਦੇ ਮਲਬੇ ਹੇਠ ਦੋ ਹੋਰ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਹ ਘਟਨਾ ਸਵੇਰੇ 4 ਵਜੇ ਦੇ ਕਰੀਬ ਸ਼ਾਹਬਾਜ਼ ਪਿੰਡ ਵਿੱਚ ਸਥਿਤ ‘ਇੰਦਰਾ ਨਿਵਾਸ’ ਚ ਵਾਪਰੀ
ਬਿਲਡਿੰਗ ਚ ਤਿੰਨ ਦੁਕਾਨਾਂ ਅਤੇ 13 ਫਲੈਟ ਸਨ।
ਮੌਕੇ 'ਤੇ ਮੌਜੂਦ ਨਵੀਂ ਮੁੰਬਈ ਨਗਰ ਨਿਗਮ ਦੇ ਅਧਿਕਾਰੀ ਨੇ ਕਿਹਾ, "ਇਮਾਰਤ ਦੇ ਡਿੱਗਣ 'ਤੇ 13 ਬੱਚਿਆਂ ਸਮੇਤ 52 ਲੋਕ ਬਚ ਨਿਕਲੇ।
ਦੋ ਲੋਕਾਂ ਨੂੰ ਬਚਾ ਲਿਆ ਗਿਆ, ਜਦਕਿ ਬਾਕੀ ਮਲਬੇ ਹੇਠਾਂ ਦੱਬੇ ਹੋਏ ਹਨ। ਉਨ੍ਹਾਂ ਨੂੰ ਬਚਾਉਣ ਲਈ ਰਾਹਤ ਕਾਰਜ ਜਾਰੀ ਹਨ।"