CBI ਨੇ ਮਮਤਾ ਦੇ ਮੰਤਰੀ 'ਤੇ ਕੀਤੀ ਕਾਰਵਾਈ
CBI Lookout Noitce Against Manik Bhattacharya: ਸੀਬੀਆਈ ਨੇ ਤ੍ਰਿਣਮੂਲ ਕਾਂਗਰਸ ਦੇ ਵਿਧਾਇਕ ਮਾਨਿਕ ਭੱਟਾਚਾਰੀਆ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ, ਜਿਸ ਨੂੰ ਹਾਲ ਹੀ ਵਿੱਚ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਡਬਲਯੂਬੀ ਐਸਐਸਸੀ) ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਟੀਐਮਸੀ ਵਿਧਾਇਕ ਮਾਨਿਕ ਭੱਟਾਚਾਰੀਆ ਲੰਬੇ ਸਮੇਂ ਤੋਂ ਲਾਪਤਾ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਅਧਿਆਪਕ ਭਰਤੀ ਘੁਟਾਲੇ ਮਾਮਲੇ 'ਚ ਪੁੱਛਗਿੱਛ ਲਈ ਉਨ੍ਹਾਂ ਨੂੰ ਕਈ ਵਾਰ ਨੋਟਿਸ ਭੇਜੇ ਗਏ ਪਰ ਉਹ ਕੇਂਦਰੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਉਸ ਨੂੰ 10 ਅਗਸਤ ਨੂੰ ਨੋਟਿਸ ਭੇਜਿਆ ਗਿਆ ਸੀ ਪਰ ਉਸ ਨੇ ਇਸ ਦਾ ਕੋਈ ਜਵਾਬ ਨਹੀਂ ਦਿੱਤਾ। ਜਾਂਚ ਏਜੰਸੀ ਨੇ ਉਸ ਦੀ ਭਾਲ 'ਚ ਕਈ ਥਾਵਾਂ 'ਤੇ ਛਾਪੇਮਾਰੀ ਵੀ ਕੀਤੀ ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਮਾਨਿਕ ਭੱਟਾਚਾਰੀਆ ਅੰਡਰ ਗ੍ਰਾਉਂਡ ਹੋ ਗਏ ਹਨ, ਇਸ ਲਈ ਸੀਬੀਆਈ ਨੇ ਉਨ੍ਹਾਂ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ।
Tags :
National News Punjabi News Mamata Banerjee ABP Sanjha CBI ਦੇ ਛਾਪੇ ਤੋਂ ਬਾਅਦ ਮਨੀਸ਼ ਸਿਸੋਦੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ Manik Bhattacharya WB SSC Scam