Haryana roadways ਦਾ ਚੱਕਾ ਜਾਮ! ਯਾਤਰੀਆਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ
Haryana Roadways Bus Services: ਹਰਿਆਣਾ 'ਚ ਅੱਜ ਰੋਡਵੇਜ਼ ਕਰਮਚਾਰੀ ਹੜਤਾਲ 'ਤੇ ਹਨ। ਇਸ ਕਾਰਨ ਅੱਜ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਇਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਡਵੇਜ਼ ਮੁਲਾਜ਼ਮ ਸਾਂਝਾ ਮੋਰਚਾ ਦੀ ਅਪੀਲ ’ਤੇ ਅੱਜ ਸੂਬੇ ਦੇ ਸਾਰੇ ਰੋਡਵੇਜ਼ ਬੱਸ ਡਿਪੂ ਬੰਦ ਰਹੇ। ਮੁਲਾਜ਼ਮਾਂ ਨੇ ਬੁੱਧਵਾਰ ਨੂੰ ਹੀ ਚੱਕਾ ਜਾਮ ਦਾ ਐਲਾਨ ਕੀਤਾ ਸੀ। ਰੋਡਵੇਜ਼ ਦੀਆਂ ਬੱਸਾਂ ਨਾ ਚੱਲਣ ਕਾਰਨ ਸੜਕਾਂ ’ਤੇ ਸਵਾਰੀਆਂ ਦਾ ਭਾਰੀ ਭੀੜ ਦੇਖਣ ਨੂੰ ਮਿਲ ਰਿਹਾ ਹੈ। ਲੋਕ ਪ੍ਰਾਈਵੇਟ ਬੱਸਾਂ ਰਾਹੀਂ ਸਫ਼ਰ ਕਰਨ ਲਈ ਮਜਬੂਰ ਹਨ। ਲੰਬੀ ਦੂਰੀ ਦਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਚਕੂਲਾ, ਜੀਂਦ, ਕਰਨਾਲ ਅਤੇ ਸੋਨੀਪਤ ਸਮੇਤ ਸੂਬੇ ਭਰ ਵਿੱਚ ਸਵੇਰ ਤੋਂ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ ਹਨ। ਇਸ ਕਾਰਨ ਕਰਨਾਲ 'ਚ ਯਾਤਰੀਆਂ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।






















