Chandigarh-Dibrugarh express Accident |ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ
Chandigarh-Dibrugarh express Accident |ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ
ਪਟੜੀ ਤੋਂ ਉਤਰੀ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ
4 ਦੀ ਮੌਤ - ਕਰੀਬ 3 ਦਰਜਨ ਯਾਤਰੀ ਜਖ਼ਮੀ
ਮ੍ਰਿਤਕਾਂ ਦੇ ਪਰਿਵਾਰ ਲਈ 10 ਲੱਖ ਰੁਪਏ
ਗੰਭੀਰ ਜ਼ਖ਼ਮੀਆਂ ਲਈ 2.5 ਲੱਖ ਰੁਪਏ
ਮਾਮੂਲੀ ਜ਼ਖ਼ਮੀਆਂ ਲਈ 50,000 ਰੁਪਏ ਮੁਆਵਜ਼ੇ ਦਾ ਐਲਾਨ
ਯੂਪੀ ਦੇ ਗੋਂਡਾ ਵਿੱਚ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰ ਗਏ।
ਇਸ ਹਾਦਸੇ ‘ਚ 4 ਯਾਤਰੀਆਂ ਦੀ ਮੌਤ ਹੋ ਗਈ ਅਤੇ 25 ਤੋਂ ਵੱਧ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਚ 2 ਯਾਤਰੀਆਂ ਦੀਆਂ ਲੱਤਾਂ ਕੱਟੀਆਂ ਗਈਆਂ।
ਡਿਬਰੂਗੜ੍ਹ ਵੱਲ ਜਾ ਰਹੀ ਯਾਤਰੀ ਟਰੇਨ ਨਾਲ ਇਹ ਹਾਦਸਾ 18 ਜੁਲਾਈ ਨੂੰ ਦੁਪਹਿਰ ਸਮੇ
ਮੋਤੀਗੰਜ ਅਤੇ ਝਿਲਾਹੀ ਰੇਲਵੇ ਸਟੇਸ਼ਨਾਂ ਵਿਚਾਲੇ ਹੋਇਆ |
ਇਹ ਟਰੇਨ ਚੰਡੀਗੜ੍ਹ ਤੋਂ ਡਿਬਰੂਗੜ੍ਹ ਜਾ ਰਹੀ ਸੀ। ਪਟੜੀ ਤੋਂ ਉਤਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ |
ਜਾਣਕਾਰੀ ਮੁਤਾਬਕ ਕਰੀਬ 10-12 ਡੱਬੇ ਪਟੜੀ ਤੋਂ ਉਤਰ ਗਏ ਅਤੇ ਕਈ ਡੱਬੇ ਪਲਟ ਗਏ।
ਫਾਇਰ ਬ੍ਰਿਗੇਡ ਦੀ ਟੀਮ, ਐਸਡੀਆਰਐਫ ਅਤੇ ਸਾਰੇ ਅਧਿਕਾਰੀ ਮੌਕੇ ਤੇ ਪਹੁੰਚੇ ਬਚਾਅ ਕਾਰਜ ਚਲਾਏ ਗਏ
ਤੇ ਜ਼ਖਮੀਆਂ ਨੂੰ ਤੁਰੰਤ ਰੇਲ ਗੱਡੀਆਂ ‘ਚੋ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ।
ਮ੍ਰਿਤਕਾਂ ਦੀ ਪਛਾਣ ਸਰੋਜ ਕੁਮਾਰ ਸਿੰਘ (31) ਵਾਸੀ ਅਰਰੀਆ, ਬਿਹਾਰ ਅਤੇ ਰਾਹੁਲ (38) ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।
ਰੇਲ ਮੰਤਰਾਲੇ ਦੇ ਅਨੁਸਾਰ, ਮ੍ਰਿਤਕਾਂ ਦੇ ਪਰਿਵਾਰ ਲਈ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਪ੍ਰਸ਼ਾਸਨ ਨੂੰ ਹਾਦਸੇ ਦੇ ਕਰਨਾ ਦੀ ਜਾਂਚ ਦੇ ਨਿਰਦੇਸ਼ ਦਿੱਤੇ ਹਨ | ਪ੍ਰਭਾਵਿਤ ਯਾਤਰੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਜ਼ਖਮੀਆਂ ਨੂੰ ਢੁੱਕਵੀਂ ਡਾਕਟਰੀ ਦੇਖਭਾਲ ਮਿਲੇ।