Amritsar 'ਚ ਛਾਪੇਮਾਰੀ, 10 ਕਰੋੜ ਦੀ ਕੋਕੀਨ ਬਰਾਮਦ
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਅੰਮ੍ਰਿਤਸਰ ਤੋਂ 10 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਹੈ ਅਤੇ ਕਰੀਬ 5,600 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਪੂਰੇ ਦੇਸ਼ ’ਚ ਛਾਪੇਮਾਰ ਚਲ ਰਹੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ।
ਇਸ ਤੋਂ ਪਹਿਲਾਂ ਪੁਲਿਸ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਸ ਸਬੰਧ ’ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਸੂਤਰਾਂ ਨੇ ਸਪੱਸ਼ਟ ਕੀਤਾ ਕਿ ਅੱਜ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਅਤੇ ਪਹਿਲਾਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਲੋਂ ਦਿਤੀ ਗਈ ਜਾਣਕਾਰੀ ਦੇ ਆਧਾਰ ’ਤੇ ਦੇਸ਼ ਭਰ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਸਪੈਸ਼ਲ ਸੈੱਲ ਨੇ 2 ਅਕਤੂਬਰ ਨੂੰ 560 ਕਿਲੋਗ੍ਰਾਮ ਕੋਕੀਨ ਅਤੇ 40 ਕਿਲੋ ਹੋਰ ਨਸ਼ੀਲੇ ਪਦਾਰਥ ਜ਼ਬਤ ਕੀਤੇ ਸਨ, ਜਿਨ੍ਹਾਂ ਦੀ ਕੀਮਤ ਲਗਭਗ 5,620 ਕਰੋੜ ਰੁਪਏ ਹੈ।






















