Sonipat 'ਚ ਟਰੈਕਟਰ ਅਤੇ ਗੱਡੀ ਦੀ ਜ਼ੋਰਦਾਰ ਟੱਕਰ 'ਚ 4 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖਮੀ
ਸੋਨੀਪਤ 'ਚ ਹਾਦਸੇ 'ਚ 4 ਲੋਕਾਂ ਦੀ ਮੌਤ ਨੈਸ਼ਨਲ ਹਾਈਵੇਅ 44 'ਤੇ ਪੈਂਦੇ ਪਿੰਡ ਗੜ੍ਹੀ ਕਲਾਂ ਗੰਨੌਰ ਵਿਖੇ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਪਿੱਕਅੱਪ ਬੋਲੋਰੋ ਨੇ ਅੱਗੇ ਜਾ ਰਹੇ ਟਰੈਕਟਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਪਿਕਅੱਪ ਬੋਲੋਰੋ 'ਚ ਸਵਾਰ 3 ਔਰਤਾਂ ਅਤੇ ਇਕ ਆਦਮੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 6 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ।