ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਲਿਖੀ ਚਿੱਠੀ, ਮੰਗੀ ਮੁਆਫੀ
Continues below advertisement
Rashtrapatni Remark: ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ (Adhir Ranjan Chowdhury) ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ (Droupadi Murmu) ਨੂੰ ਪੱਤਰ ਲਿਖ ਕੇ ਮੁਆਫੀ ਮੰਗੀ ਹੈ। ਚੌਧਰੀ ਦੇ 'ਰਾਸ਼ਟਰੀ ਪਤਨੀ' ਦੇ ਬਿਆਨ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਕਿਹਾ, ''ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਜ਼ੁਬਾਨ ਫਿਸਲਣ ਕਾਰਨ ਹੋਇਆ ਹੈ। ਮੈਂ ਮੁਆਫੀ ਮੰਗਦਾ ਹਾਂ ਅਤੇ ਤੁਹਾਨੂੰ ਇਸ ਨੂੰ ਸਵੀਕਾਰ ਕਰਨ ਦੀ ਬੇਨਤੀ ਕਰਦਾ ਹਾਂ।" ਅੱਜ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਸੰਸਦ ਵਿੱਚ ਹੰਗਾਮਾ ਹੋਇਆ ਅਤੇ ਇਸ ਤੋਂ ਬਾਅਦ ਦੋਵਾਂ ਸਦਨਾਂ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
Continues below advertisement
Tags :
Congress President Bharatiya Janata Party Congress Leader Adhir Ranjan Chaudhary President Draupadi Murmu Rashtrapatni Remark Controversial Comment