ਪੜਚੋਲ ਕਰੋ
Haryana ਦੇ ਨੂਹ 'ਚ DSP Murder ਨੂੰ ਲੈ ਕੇ Deepender Hooda ਨੇ ਹਰਿਆਣਾ ਸਰਕਾਰ 'ਤੇ ਚੁੱਕੇ ਸਵਾਲ
ਹਰਿਆਣਾ ਵਿੱਚ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਵੱਲੋਂ ਡੀਐਸਪੀ ਸੁਰਿੰਦਰ ਸਿੰਘ ਬਿਸ਼ਨੋਈ ਦੀ ਹੱਤਿਆ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਘਟਨਾ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ। ਕਾਂਗਰਸੀ ਸੰਸਦ ਮੈਂਬਰ ਨੇ ਡੀਐਸਪੀ ਦੇ ਕਤਲ ਨੂੰ ਲੈ ਕੇ ਹਰਿਆਣਾ ਸਰਕਾਰ 'ਤੇ ਸਵਾਲ ਚੁੱਕੇ ਹਨ। ਦੀਪੇਂਦਰ ਹੁੱਡਾ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਦੀ ਰਾਏ ਆਈ ਹੈ। ਹਰਿਆਣਾ ਦੀ ਸਰਕਾਰ ਫੇਲ੍ਹ ਹੋ ਚੁੱਕੀ ਹੈ, ਕਿਤੇ ਮਾਈਨਿੰਗ ਮਾਫੀਆ ਤੇ ਗੈਂਗਸਟਰ ਘੁੰਮ ਰਹੇ ਹਨ। ਸੰਗਠਿਤ ਗੈਂਗਸਟਰ ਹਰਿਆਣਾ ਵਿਚ ਦਾਖਲ ਹੋ ਗਏ ਹਨ।
ਹੋਰ ਵੇਖੋ






















