India 'ਚ Coronavirus ਕੇਸਾਂ 'ਚ ਆਈ ਗਿਰਾਵਟ, ਪੌਜ਼ੇਟੀਵਿਟੀ ਰੇਟ 6.48 'ਤੇ ਪਹੁੰਚੀ
Continues below advertisement
Coronavirus India: ਦੇਸ਼ 'ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਂਅ ਨਹੀਂ ਲੈ ਰਹੇ ਹਨ। ਰੋਜ਼ਾਨਾ ਆਧਾਰ 'ਤੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16 ਹਜ਼ਾਰ 935 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜੋ ਕੱਲ੍ਹ ਦੇ ਅੰਕੜਿਆਂ ਤੋਂ ਘੱਟ ਹਨ। ਇਸ ਦੇ ਨਾਲ ਹੀ ਇਸ ਦੌਰਾਨ ਮਹਾਮਾਰੀ ਕਾਰਨ 51 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ ਦਿਨ 16 ਹਜ਼ਾਰ 69 ਮਰੀਜ਼ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਦੇ ਨਾਲ ਹੀ, ਤਾਜ਼ਾ ਅੰਕੜਿਆਂ ਤੋਂ ਬਾਅਦ, ਹੁਣ ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 1 ਲੱਖ 44 ਹਜ਼ਾਰ 264 ਹੋ ਗਈ ਹੈ। ਇਸ ਦੇ ਨਾਲ ਹੀ ਰੋਜ਼ਾਨਾ ਸਕਾਰਾਤਮਕਤਾ ਦਰ ਵਿੱਚ ਵੀ ਵਾਧਾ ਹੋਇਆ ਹੈ। ਹੁਣ ਇਹ ਦਰ 6.48 ਫੀਸਦੀ ਤੱਕ ਪਹੁੰਚ ਗਈ ਹੈ।
Continues below advertisement
Tags :
Corona Vaccine Coronavirus Covid-19 Coronavirus In India Corona Cases Covid-19 COVID 19 Update