Auli Military Station 'ਤੇ ਸੈਨਾ ਨਾਲ Rajnath Singh ਨੇ ਮਨਾਇਆ Dussehra, ਕੀਤੀ ਸ਼ਸਤਰ ਪੂਜਾ

Continues below advertisement

Rajnath Singh Dussehra with Army: ਦੇਸ਼ ਭਰ ਵਿੱਚ ਦੁਸਹਿਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। PM ਮੋਦੀ ਹਿਮਾਚਲ ਦੇ ਕੁੱਲੂ 'ਚ ਦੁਸਹਿਰਾ ਮਨਾਉਣਗੇ। ਅਜਿਹੇ 'ਚ ਹਰ ਵਾਰ ਦੀ ਰਵਾਇਤ ਮੁਤਾਬਕ ਬੁੱਧਵਾਰ ਸਵੇਰੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਸਤਰ ਪੂਜਾ ਕੀਤੀ। ਰਾਜਨਾਥ ਸਿੰਘ ਨੇ ਉੱਤਰਾਖੰਡ ਦੇ ਚਮੋਲੀ ਸਥਿਤ ਔਲੀ ਮਿਲਟਰੀ ਸਟੇਸ਼ਨ 'ਤੇ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਦੀ ਮੌਜੂਦਗੀ 'ਚ ਹਥਿਆਰਾਂ ਦੀ ਪੂਜਾ ਕੀਤੀ। ਇਸ ਦੌਰਾਨ ਰੱਖਿਆ ਮੰਤਰੀ ਨੇ ਕਿਹਾ ਕਿ ਭਾਰਤ ਹੀ ਅਜਿਹਾ ਦੇਸ਼ ਹੈ ਜਿੱਥੇ ਹਥਿਆਰਾਂ ਦੀ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡਾ ਮੰਨਣਾ ਹੈ ਕਿ ਸਾਡਾ ਦੇਸ਼ ਸਾਡੀਆਂ ਹਥਿਆਰਬੰਦ ਸੈਨਾਵਾਂ ਦੇ ਹੱਥਾਂ ਵਿੱਚ ਸੁਰੱਖਿਅਤ ਹੈ। ਸਾਡੇ ਹਥਿਆਰਬੰਦ ਬਲਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਸਾਡੇ ਦੇਸ਼ ਦਾ ਮਾਣ ਹਨ। ਉੱਥੇ ਉਨ੍ਹਾਂ ਨੇ ਨਾਸ਼ਤਾ ਕੀਤਾ ਅਤੇ ਸੈਨਿਕਾਂ ਨਾਲ ਗੱਲਬਾਤ ਕੀਤੀ।

Continues below advertisement

JOIN US ON

Telegram