Delhi 'ਚ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਿਲਾਂ ਵਧੀਆਂ
ਰਾਸ਼ਟਰੀ ਰਾਜਧਾਨੀ ਵਿੱਚ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ 1000 ਲੋ ਫਲੋਰ ਬੱਸਾਂ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਵੱਡੀ ਕਾਰਵਾਈ ਕੀਤੀ ਹੈ। ਲੋਅ ਫਲੋਰ ਬੱਸਾਂ ਦੀ ਖਰੀਦ 'ਚ ਕਥਿਤ ਭ੍ਰਿਸ਼ਟਾਚਾਰ ਦੀ ਸ਼ਿਕਾਇਤ 'ਤੇ ਐੱਲ.ਜੀ. (LG, Lieutenant Governor) ਨੇ ਮਾਮਲਾ ਕੇਂਦਰੀ ਜਾਂਚ ਬਿਊਰੋ (CBI ) ਨੂੰ ਸੌਂਪਣ ਦੇ ਪ੍ਰਮੁੱਖ ਸਕੱਤਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਜਿਹੇ ਵਿੱਚ ਮੰਨਿਆ ਜਾ ਰਿਹਾ ਹੈ ਕਿ ਸੀਬੀਆਈ ਹੁਣ ਇਸ ਸ਼ਿਕਾਇਤ ਦੀ ਜਾਂਚ ਕਰ ਸਕਦੀ ਹੈ।