Delhi airport roof collapse | ਦਿੱਲੀ ਹਵਾਈ ਅੱਡੇ 'ਤੇ ਟਰਮੀਨਲ 1 ਦੀ ਛੱਤ ਡਿੱਗੀ, 1 ਮੌXXਤ,ਕਈ ਜਖ਼ਮੀ - ਜਾਂਚ ਸ਼ੁਰੁ
Delhi airport roof collapse | ਦਿੱਲੀ ਹਵਾਈ ਅੱਡੇ 'ਤੇ ਟਰਮੀਨਲ 1 ਦੀ ਛੱਤ ਡਿੱਗੀ, 1 ਮੌXXਤ,ਕਈ ਜਖ਼ਮੀ - ਜਾਂਚ ਸ਼ੁਰੁ
ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਹਾਦਸਾ
ਟਰਮੀਨਲ 1 ਦੀ ਛੱਤ ਦਾ ਕੁਝ ਹਿੱਸਾ ਡਿੱਗਿਆ
1 ਮੌਤ,ਕਈ ਜਖ਼ਮੀ
ਘਟਨਾ ਦੀ ਜਾਂਚ ਲਈ ਤਕਨੀਕੀ ਕਮੇਟੀ ਦਾ ਗਠਨ
28 ਜੂਨ ਦੀ ਸਵੇਰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਭਿਆਨਕ ਹਾਦਸਾ ਵਾਪਰਿਆ
ਜਿਥੇ ਤੜਕਸਾਰ ਮੀਂਹ ਦੌਰਾਨ ਅਚਾਨਕ ਟਰਮੀਨਲ-1ਦੀ ਛੱਤ ਦਾ ਉਪਰਲਾ ਹਿੱਸਾ ਡਿੱਗ ਗਿਆ।
ਇਸ ਹਾਦਸੇ ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕੁਝ ਲੋਕ ਜ਼ਖਮੀ ਹੋ ਗਏ।
ਇਸ ਹਾਦਸੇ ਤੋਂ ਬਾਅਦ ਸਵਾਲ ਉੱਠ ਰਿਹਾ ਹੈ ਕਿ ਲੋਹੇ ਦੀ ਛੱਤ ਦਾ ਢਾਂਚਾ ਕਿਵੇਂ ਡਿੱਗਿਆ।
ਤਾਂ ਦੱਸਿਆ ਜਾ ਰਿਹਾ ਹੈ ਸ਼ੈੱਡ ਵਜੋਂ ਬਣਿਆ ਲੋਹੇ ਦਾ ਢਾਂਚਾ ਬਹੁਤ ਮਜ਼ਬੂਤ ਨਹੀਂ ਹੈ।
ਹਾਦਸਾ ਰੱਖ-ਰਖਾਅ ਦੀ ਘਾਟ ਕਾਰਨ ਵਾਪਰਿਆ ਹੋ ਸਕਦਾ ਹੈ।
ਉਥੇ ਹੀ ਦਿੱਲੀ ਹਵਾਈ ਅੱਡੇ ਦਾ ਸੰਚਾਲਨ ਕਰਨ ਵਾਲੀ ਕੰਪਨੀ DIAL ਨੇ
ਇਸ ਘਟਨਾ ਦੀ ਜਾਂਚ ਲਈ ਇਕ ਤਕਨੀਕੀ ਕਮੇਟੀ ਦਾ ਗਠਨ ਕੀਤਾ ਹੈ।
ਡਾਇਲ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ 'ਚ ਘਟਨਾ ਦਾ ਕਾਰਨ ਸ਼ਾਇਦ ਭਾਰੀ ਬਾਰਿਸ਼ ਸੀ।
ਘਟਨਾ ਤੋਂ ਬਾਅਦ ਟੀ-ਵਨ 'ਤੇ ਫਲਾਈਟ ਸੇਵਾ ਰੋਕ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਹਾਦਸੇ ਤੋਂ ਬਾਅਦ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ
ਨੇ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਦੇਸ਼ ਦੇ ਸਾਰੇ ਹਵਾਈ ਅੱਡਿਆਂ 'ਤੇ ਅਜਿਹੇ ਢਾਂਚੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ।
ਜ਼ਿਕਰ ਏ ਖ਼ਾਸ ਹੈ ਕਿ ਦਿੱਲੀ ਏਅਰਪੋਰਟ ਦੁਨੀਆ ਦੇ ਸਭ ਤੋਂ ਵਧੀਆ ਹਵਾਈ ਅੱਡਿਆਂ ਦੀ ਸੂਚੀ ਵਿੱਚ 5ਵੇਂ ਸਥਾਨ ‘ਤੇ ਹੈ।
ਏਅਰਪੋਰਟ ਅਥਾਰਟੀ ਤੋਂ ਲੈ ਕੇ ਆਮ ਆਦਮੀ ਤੱਕ ਸਾਰਿਆਂ ਨੂੰ ਇਸ ‘ਤੇ ਮਾਣ ਹੈ।
ਪਰ ਕੁਝ ਘੰਟਿਆਂ ਦੀ ਬਾਰਿਸ਼ ਨੇ ਇਸ ਹੰਕਾਰ ਨੂੰ ਚੂਰ-ਚੂਰ ਕਰ ਦਿੱਤਾ। ਭਾਰੀ ਮੀਂਹ ਕਾਰਨ ਟਰਮੀਨਲ 1 ਦੀ ਛੱਤ ਡਿੱਗ ਗਈ।
ਇਹ ਹਾਦਸਾ ਦਿੱਲੀ ਏਅਰਪੋਰਟ ਦੇ ਰੱਖ-ਰਖਾਅ ‘ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ।
ਸਵਾਲ ਇਹ ਹੈ ਕਿ ਦੁਨੀਆਂ ਦੇ 5ਵੇਂ ਸਭ ਤੋਂ ਵੱਡੇ ਹਵਾਈ ਅੱਡੇ ਦੀ ਸਾਂਭ-ਸੰਭਾਲ ਕਿਵੇਂ ਕੀਤੀ ਜਾ ਰਹੀ ਸੀ ਜਦ ਮੀਂਹ ਨੇ ਇਸ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਸੀ।
ਫਿਲਹਾਲ ਹਾਦਸੇ ਤੋਂ ਬਾਅਦ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ ਵਨ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਟਰਮੀਨਲ ਵਨ ਤੋਂ ਰਵਾਨਾ ਹੋਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਵੀ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿ ਟਰਮੀਨਲ ਵਨ ਤੋਂ ਜਾਣ ਵਾਲੀਆਂ ਉਡਾਣਾਂ ਦਾ ਸੰਚਾਲਨ ਕਦੋਂ ਅਤੇ ਕਿੱਥੇ ਸ਼ੁਰੂ ਹੋਵੇਗਾ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।