(Source: ECI/ABP News/ABP Majha)
Delhi | Baby Care Center ਵਿੱਚ ਲੱਗੀ ਭਿਆਨਕ ਅੱਗ,7 ਮਾਸੂਮਾਂ ਦੀ ਦਰਦਨਾਕ ਮੌਤ
Delhi | Baby Care Center ਵਿੱਚ ਲੱਗੀ ਭਿਆਨਕ ਅੱ..ਗ,7 ਮਾਸੂਮਾਂ ਦੀ ਦਰਦਨਾਕ ਮੌ./ਤ
#delhi #Babycarecenter #vivekvihar #kejriwal #abplive
ਦਿੱਲੀ: ਬੱਚਿਆਂ ਦੇ ਹਸਪਤਾਲ 'ਚ ਭਿਆਨਕ ਹਾਦਸਾ
ਵਿਵੇਕ ਵਿਹਾਰ ਦੇ ਬੇਬੀ ਕੇਅਰ ਸੈਂਟਰ ਵਿੱਚ ਲੱਗੀ ਭਿਆਨਕ ਅੱਗ
11 ਨਵਜਾਤਾਂ ਨੂੰ ਕੀਤਾ ਗਿਆ ਰੈਸਕਿਊ
ਕਈ ਨਵਜਾਤ ਅੱਗ ਕਾਰਨ ਝੁਲਸੇ,ਜ਼ੇਰੇ ਇਲਾਜ
7 ਮਾਸੂਮਾਂ ਦੀ ਦਰਦਨਾਕ ਮੌਤ - ਸੂਤਰ
ਦਿੱਲੀ ਦੇ CM ਕੇਜਰੀਵਾਲ ਨੇ ਪ੍ਰਗਟਾਇਆ ਦੁੱਖ
ਜ਼ਿੰਮੇਦਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ - CM ਕੇਜਰੀਵਾਲ
ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਚ ਭਿਆਨਕ ਹਾਦਸਾ ਵਾਪਰਿਆ ਹੈ
ਜਿਥੇ ਬੱਚਿਆਂ ਦੇ ਹਸਪਤਾਲ 'ਚ ਭਿਆਨਕ ਅੱਗ ਲੱਗ ਗਈ
ਜਿਸ ਤੋਂ ਬਾਅਦ ਕੜੀ ਮਸ਼ੱਕਤ ਦੇ ਨਾਲ ਘੱਟੋ-ਘੱਟ 11 ਨਵਜੰਮੇ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ
ਸੂਤਰਾਂ ਮੁਤਾਬਕ ਇਸ ਹਾਦਸੇ ਚ 7 ਬੱਚਿਆਂ ਦੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਪੰਜ ਬੱਚਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਕ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।
ਘਟਨਾ 25ਮਈ 2024 ਸ਼ਨੀਵਾਰ ਰਾਤ ਦੀ ਹੈ
ਦਿੱਲੀ ਫਾਇਰ ਸਰਵਿਸ ਮੁਤਾਬਕ ਰਾਤ 11.32 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ
ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਤੁਰੰਤ ਮੌਕੇ 'ਤੇ ਪਹੁੰਚੀਆਂ।
ਕੜੀ ਮਸ਼ੱਕਤ ਨਾਲ ਅੱਗ ਤੇ ਕਾਬੂ ਪਾਇਆ ਗਿਆ |
ਹਾਦਸੇ ਤੋਂ ਬਾਅਦ ਇਲਾਕੇ ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।
ਸਥਾਨਕ ਲੋਕਾਂ ਨੇ ਵੀ ਫਾਇਰ ਵਿਭਾਗ ਦੇ ਕਰਮਚਾਰੀਆਂ ਦੀ ਮਦਦ ਕੀਤੀ।
ਖਿੜਕੀਆਂ ਤੋੜ ਕੇ ਬੱਚਿਆਂ ਨੂੰ ਬਾਹਰ ਕੱਢਿਆ ਗਿਆ।
ਇਮਾਰਤ 'ਚੋਂ 12 ਨਵਜੰਮੇ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਹੈ।
ਜਿਨ੍ਹਾਂ ਵਿੱਚੋਂ 7 ਬੱਚਿਆਂ ਦੀ ਮੌਤ ਹੋਣ ਦੀ ਖ਼ਬਰ ਹੈ
5 ਨਵਜਾਤਾਂ ਦੇ ਝੁਲਸਣ ਦੀਆਂ ਵੀ ਖ਼ਬਰਾਂ ਹਨ ਜੋ ਕਿ ਜੇਰੇ ਇਲਾਜ਼ ਹਨ |
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਸ ਮੰਦਭਾਗੀ ਖ਼ਬਰ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਹਾਦਸੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ
ਬੱਚਿਆਂ ਦੇ ਹਸਪਤਾਲ ਵਿੱਚ ਅੱਗ ਲੱਗਣ ਦੀ ਇਹ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਅਸੀਂ ਸਾਰੇ ਉਨ੍ਹਾਂ ਲੋਕਾਂ ਦੇ ਨਾਲ ਖੜ੍ਹੇ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਮਾਸੂਮ ਬੱਚੇ ਗੁਆ ਦਿੱਤੇ। ਸਰਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਜ਼ਖਮੀਆਂ ਦਾ ਇਲਾਜ ਕਰਨ 'ਚ ਲੱਗੇ ਹੋਏ ਹਨ। ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਇਸ ਲਾਪ੍ਰਵਾਹੀ ਲਈ ਜ਼ਿੰਮੇਵਾਰ ਹੋਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en