Delhi Police ਨੇ 25 ਤੋਂ ਵੱਧ Criminal ਦਰਜ ਕੀਤੇ ਗਏ

Continues below advertisement
26 ਜਨਵਰੀ 'ਤੇ ਟਰੈਕਟਰ ਪਰੇਡ ਦੌਰਾਨ ਹਿੰਸਾ ਤੋਂ ਬਾਅਦ ਅੱਜ ਦਿੱਲੀ ਪੁਲਿਸ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਹਿੰਸਾ ਕਰਨ ਵਾਲਿਆਂ ਦੀ ਵੀਡੀਓ ਫੁਟੇਜ ਖੰਗਾਲੀ ਜਾ ਰਹੀ ਹੈ। ਵੀਡੀਓ 'ਚ ਚਿਹਰੇ ਪਛਾਣ ਕੇ ਹਿੰਸਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਹਿੰਸਾ 'ਚ ਸ਼ਾਮਿਲ ਕਿਸੇ ਵੀ ਮੁਲਜ਼ਮ ਨੂੰ ਛੱਡਿਆ ਨਹੀਂ ਜਾਵੇਗਾ। ਕਿਸਾਨ ਲੀਡਰਾਂ ਦੀ ਸ਼ਮੂਲੀਅਤ ਪਾਏ ਜਾਣ 'ਤੇ ਕਾਰਵਾਈ ਕੀਤੀ ਜਾਵੇਗੀ। ਦਿੱਲੀ ਪੁਲਿਸ ਕਿਸਾਨ ਜਥੇਬੰਦੀਆਂ ਤੋਂ ਪੁੱਛਗਿੱਛ ਕਰੇਗੀ। ਉਨ੍ਹਾਂ ਦੱਸਿਆ ਕਿ 25 ਤੋਂ ਵੱਧ ਕ੍ਰਿਮੀਨਲ ਕੇਸ ਦਰਜ ਕੀਤੇ ਗਏ ਹਨ। 19 ਲੋਕਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ ਤੇ 50 ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।
Continues below advertisement

JOIN US ON

Telegram