Delhi ਦੀ ਆਬੋ ਹਵਾ ਖ਼ਤਰਨਾਕ ਹੱਦ ਤੱਕ ਵਿਗੜੀ, ਕੇਜਰੀਵਾਲ ਸਰਕਾਰ ਨੇ ਲਿਆ ਵੱਡਾ ਫ਼ੈਸਲਾ
Delhi ਦੀ ਆਬੋ ਹਵਾ ਖ਼ਤਰਨਾਕ ਹੱਦ ਤੱਕ ਵਿਗੜੀ, ਕੇਜਰੀਵਾਲ ਸਰਕਾਰ ਨੇ ਲਿਆ ਵੱਡਾ ਫ਼ੈਸਲਾ
#Pollution #Delhi #abplive
ਦਿੱਲੀ ਦੀ ਆਬੋ ਹਵਾ ਸੁਧਰਨ ਦਾ ਨਾਮ ਨਹੀਂ ਲੈ ਰਹੀ
ਅੱਜ ਲਗਾਤਾਰ ਛੇਵੇਂ ਦਿਨ ਵੀ ਰਾਜਧਾਨੀ ਦੇ ਕਈ ਇਲਾਕਿਆਂ ਚ ਸੰਘਣਾ ਜ਼ਹਿਰੀਲੀ ਧੁੰਦ ਛਾਈ ਹੋਈ ਹੈ
ਦਿੱਲੀ ਦੇ ਕਈ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ।
ਹਰ ਰੋਜ਼ ਦੀ ਤਰ੍ਹਾਂ ਐਤਵਾਰ ਨੂੰ ਵੀ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆਈ।
ਸ਼ਹਿਰ ਵਿੱਚ ਲਗਾਤਾਰ ਛੇਵੇਂ ਦਿਨ ਵੀ ਸੰਘਣਾ ਜ਼ਹਿਰੀਲਾ ਧੂੰਆਂ ਛਾਇਆ ਰਿਹਾ।
ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਕੋਈ ਰਾਹਤ ਨਹੀਂ ਮਿਲਣ ਵਾਲੀ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਸ਼ਹਿਰ ਦਾ ਪ੍ਰਦੂਸ਼ਣ ਪੱਧਰ ਅਜਿਹਾ ਹੀ ਰਹਿਣ ਵਾਲਾ ਹੈ।
ਰਾਸ਼ਟਰੀ ਰਾਜਧਾਨੀ ਖੇਤਰ (NCR) ਦੇ ਕਈ ਖੇਤਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ (AQI) 450 ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।
ਰਾਜਧਾਨੀ ਚ ਹਲਕੀ ਹਵਾ, ਧੂੰਏਂ ਅਤੇ ਪਰਾਲੀ ਦੇ ਧੂੰਏਂ ਨੇ ਮਿਲ ਕੇ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਕਿ ਲੋਕਾਂ ਦਾ ਸਾਹ ਲੈਣਾ ਵੀ ਔਖਾ ਹੋ ਗਿਆ।
ਹਾਲਾਤ ਨੂੰ ਵੇਖਦੇ ਹੋਏ ਕੇਜਰੀਵਾਲ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ
ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਰਾਸ਼ਟਰੀ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਦੇ ਖਤਰਨਾਕ ਪੱਧਰ ਨੂੰ ਦੇਖਦੇ ਹੋਏ ਪ੍ਰਾਇਮਰੀ ਸਕੂਲਾਂ ਨੂੰ 10 ਨਵੰਬਰ ਤੱਕ ਬੰਦ ਕਰਨ ਦਾ ਫੈਸਲਾ ਲਿਆ ਹੈ। ਇਸ ਮਿਆਦ ਦੇ ਦੌਰਾਨ, ਸਕੂਲਾਂ ਨੂੰ ਗ੍ਰੇਡ 6 ਤੋਂ 12 ਲਈ ਆਨਲਾਈਨ ਕਲਾਸਾਂ ਵਿੱਚ ਸ਼ਿਫਟ ਕਰਨ ਦਾ ਵਿਕਲਪ ਦਿੱਤਾ ਗਿਆ ਹੈ।