Delhi ਦੀ ਨਵੀਂ ਮੁੱਖ ਮੰਤਰੀ Aatishi ਨੇ ਲਿਆ ਮੁੱਖ ਮੰਤਰੀ ਅਹੁਦੇ ਦਾ ਹਲਫ਼

Continues below advertisement

Delhi ਦੀ ਨਵੀਂ ਮੁੱਖ ਮੰਤਰੀ Aatishi ਨੇ ਲਿਆ ਮੁੱਖ ਮੰਤਰੀ ਅਹੁਦੇ ਦਾ ਹਲਫ਼

ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਸ਼ਨੀਵਾਰ (21 ਸਤੰਬਰ) ਨੂੰ ਰਾਜ ਨਿਵਾਸ 'ਚ ਆਯੋਜਿਤ ਇੱਕ ਸਾਦੇ ਪ੍ਰੋਗਰਾਮ 'ਚ ਆਤਿਸ਼ੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਈ, ਇਸ ਨਾਲ ਆਤਿਸ਼ੀ ਦਿੱਲੀ ਦੀ ਤੀਜੀ ਤੇ ਸਭ ਤੋਂ ਘੱਟ ਉਮਰ ਦੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਤੇ ਮੁਕੇਸ਼ ਅਹਲਾਵਤ ਨੇ ਮੰਤਰੀ ਵਜੋਂ ਸਹੁੰ ਚੁੱਕੀ। ਸੁਲਤਾਨਪੁਰ ਮਾਜਰਾ ਤੋਂ ਵਿਧਾਇਕ ਮੁਕੇਸ਼ ਅਹਿਲਾਵਤ ਪਹਿਲੀ ਵਾਰ ਦਿੱਲੀ ਸਰਕਾਰ ਵਿੱਚ ਮੰਤਰੀ ਬਣੇ ਹਨ। ਜਦੋਂਕਿ ਅਰਵਿੰਦ ਕੇਜਰੀਵਾਲ ਸਰਕਾਰ ਵਿੱਚ ਗੋਪਾਲ ਰਾਏ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਵੀ ਕੈਬਨਿਟ ਮੰਤਰੀ ਸਨ।

Continues below advertisement

JOIN US ON

Telegram