ED issues summon to CM Kejriwal | ED ਦਾ 7ਵਾਂ ਸੰਮਨ ਆਇਆ, ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ !
ED issues summon to CM Kejriwal | ED ਦਾ 7ਵਾਂ ਸੰਮਨ ਆਇਆ, ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ !
#Kejriwal #DelhiLiquorScam #BhagwantMann #NarendraModi #BJP #Punjab #PunjabNews #abpsanjha #ABPNews #abplive
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ 7ਵਾਂ ਸੰਮਨ ਭੇਜਿਆ ਗਿਆ ਹੈ। ਈਡੀ ਨੇ ਉਨ੍ਹਾਂ ਨੂੰ ਵੀਰਵਾਰ (22 ਫਰਵਰੀ) ਨੂੰ ਸੰਮਨ ਭੇਜ ਕੇ ਸੋਮਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਸੋਮਵਾਰ (19 ਫਰਵਰੀ 2024) ਨੂੰ ਈਡੀ ਸਾਹਮਣੇ ਪੇਸ਼ ਹੋਣਾ ਸੀ, ਪਰ ਉਹ ਪੇਸ਼ ਨਹੀਂ ਹੋਏ ਸੀ। ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਈਡੀ ਕੇਜਰੀਵਾਲ ਨੂੰ ਪੁੱਛਗਿੱਛ ਲਈ ਤਲਬ ਕਰ ਰਹੀ ਹੈ।
ਦੱਸ ਦਈਏ ਕਿ ਈਡੀ ਦੇ ਸੰਮਨਾਂ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ 'ਆਪ' ਨੇ ਕਿਹਾ ਸੀ ਕਿ ਈਡੀ ਦੇ ਸੰਮਨਾਂ ਦੀ ਵੈਧਤਾ ਦਾ ਮੁੱਦਾ ਹੁਣ ਅਦਾਲਤ ਵਿੱਚ ਹੈ। ਈਡੀ ਨੇ ਖੁਦ ਅਦਾਲਤ ਤੱਕ ਪਹੁੰਚ ਕੀਤੀ ਹੈ। ਈਡੀ ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਇਹ 6ਵਾਂ ਮੌਕਾ ਸੀ ਜਦੋਂ ਈਡੀ ਦੇ ਸੰਮਨ 'ਤੇ ਕੇਜਰੀਵਾਲ ਪੇਸ਼ ਨਹੀਂ ਹੋਏ।






















