ਪੜਚੋਲ ਕਰੋ
Delhi-Punjab ਸਮੇਤ 35 ਥਾਵਾਂ 'ਤੇ ED ਦੀ ਛਾਪੇਮਾਰੀ
ED Raid: ਦਿੱਲੀ 'ਚ ਕਥਿਤ ਸ਼ਰਾਬ ਘੁਟਾਲੇ ਦੇ ਸਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਅੱਜ ਸਵੇਰ ਤੋਂ ਦਿੱਲੀ, ਪੰਜਾਬ ਅਤੇ ਹੈਦਰਾਬਾਦ ਸਮੇਤ ਤਿੰਨ ਦਰਜਨ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਪੁਲਿਸ ਦੀ ਗ੍ਰਿਫ਼ਤ ਵਿੱਚ ਆਏ ਮੁਲਜ਼ਮ ਸਮੀਰ ਮਹਿੰਦਰੂ ਤੋਂ ਪੁੱਛਗਿੱਛ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਈਡੀ ਵੱਲੋਂ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਕੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਈਡੀ ਇਸ ਮਾਮਲੇ ਵਿੱਚ ਕਈ ਵਾਰ ਛਾਪੇ ਮਾਰ ਕੇ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ।
ਹੋਰ ਵੇਖੋ






















