ਸਰਕਾਰ ਨਾਲ ਮੀਟਿੰਗ ਕਰਨ ਲਈ ਤਿਆਰ ਕਿਸਾਨ, ਅੰਦੋਲਨ ਤੇਜ਼ ਕਰਨ ਲਈ ਵੀ ਵੱਡੇ ਐਲਾਨ

Continues below advertisement
ਕਿਸਾਨਾਂ ਨੇ ਸ਼ਨੀਵਾਰ ਨੂੰ ਗੱਲਬਾਤ ਦੇ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ। ਕਿਸਾਨ ਜਥੇਬੰਦੀਆਂ ਨੇ 29 ਦਸੰਬਰ ਨੂੰ ਯਾਨੀ ਮੰਗਲਵਾਰ ਨੂੰ ਸਵੇਰੇ 11 ਵਜੇ ਸਰਕਾਰ ਨੂੰ ਮੀਟਿੰਗ ਦਾ ਪ੍ਰਸਤਾਵ ਦਿੱਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਨਾਲ ਮੁਲਾਕਾਤ ਕਰਕੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨੀ ਰੁਤਬਾ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇ। ਇਸਦੇ ਨਾਲ ਹੀਏਅਰ ਕੁਆਲਟੀ ਅਤੇ ਬਿਜਲੀ ਸੋਧ ਬਿੱਲ ਬਾਰੇ ਵੀ ਵਿਚਾਰ ਵਟਾਂਦਰੇ ਹੋਣੇ ਚਾਹੀਦੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਇਸ ਸਬੰਧੀ ਇੱਕ ਪ੍ਰਸਤਾਵ ਸਰਕਾਰ ਨੂੰ ਭੇਜਿਆ ਹੈ।
Continues below advertisement

JOIN US ON

Telegram