Shopian ਦੇ ਦਰਾਸ ਅਤੇ ਮੂਲੂ 'ਚ terrorist ਅਤੇ ਸੁਰੱਖਿਆ ਬਲਾਂ 'ਚ Encounter
Encounter in Shopian: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ। ਸ਼ੋਪੀਆਂ ਦੇ ਦਰਾਚ 'ਚ ਜੈਸ਼-ਏ-ਮੁਹੰਮਦ ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਲਾਕੇ ਨੂੰ ਘੇਰਨ ਤੋਂ ਬਾਅਦ ਅੱਤਵਾਦੀਆਂ ਵਲੋਂ ਗੋਲੀਬਾਰੀ ਕੀਤੀ ਗਈ, ਜਿਸ ਦੇ ਜਵਾਬ 'ਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ ਅਤੇ ਤਿੰਨ ਅੱਤਵਾਦੀਆਂ ਨੂੰ ਨਿਸ਼ਾਨਾ ਬਣਾਇਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਦ੍ਰਾਚ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਦੋਂ ਇਲਾਕੇ 'ਚ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਤਾਂ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਅਧਿਕਾਰੀ ਨੇ ਦੱਸਿਆ ਕਿ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।






















