Gujrat Election : ਗੁਜਰਾਤ 'ਚ ਵੱਜਿਆ ਚੋਣ ਬਿਗੁਲ
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਗੁਜਰਾਤ ਵਿਧਾਨ ਸਭਾ ਚੋਣਾਂ (Gujarat Vidhan Sabha Elections) ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਰਾਜ ਦੀ 182 ਸੀਟਾਂ ਵਾਲੀ ਵਿਧਾਨ ਸਭਾ ਲਈ ਦੋ ਪੜਾਵਾਂ ਵਿੱਚ ਵੋਟਿੰਗ ਹੋਵੇਗੀ। ਪਹਿਲੇ ਪੜਾਅ ਦੀ ਵੋਟਿੰਗ 1 ਦਸੰਬਰ ਨੂੰ ਅਤੇ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਗੁਜਰਾਤ ਵਿੱਚ ਇਸ ਸਮੇਂ ਚਾਰ ਕਰੋੜ 90 ਲੱਖ ਤੋਂ ਵੱਧ ਵੋਟਰ ਹਨ। ਚੋਣ ਕਮਿਸ਼ਨ ਮੁਤਾਬਕ ਇਸ ਵਾਰ 51 ਲੱਖ 782 ਹਜ਼ਾਰ ਪੋਲਿੰਗ ਬੂਥ ਬਣਾਏ ਗਏ ਹਨ।
Tags :
PMmodi Arvindkejriwal Rahulgandhi GujratElection AmitShah Gujratelection2022 GujaratVidhanSabhaElections