ਸੁਣੋ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਐਨਕਾਊਂਟਰ 'ਤੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕੀ ਕਿਹਾ?
Continues below advertisement
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਅੰਮ੍ਰਿਤਸਰ 'ਚ ਮੁਕਾਬਲੇ ਦੌਰਾਨ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਸ਼ਾਰਪ ਸ਼ੂਟਰਾਂ ਦੇ ਮਾਰੇ ਜਾਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਪੁਲਿਸ ਦੀ ਤਾਰੀਫ਼ ਕੀਤੀ। ਵਿੱਜ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਦਲੇਰੀ ਨਾਲ ਵਧੀਆ ਕੰਮ ਕੀਤਾ ਹੈ। ਅਪਰਾਧੀਆਂ ਨਾਲ ਵੀ ਅਜਿਹਾ ਹੀ ਸਖ਼ਤ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ। ਦੂਜੇ ਪਾਸੇ ਨੂਹ ਵਿੱਚ ਡੀਐਸਪੀ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਬਾਰੇ ਪੁੱਛੇ ਸਵਾਲ ’ਤੇ ਗ੍ਰਹਿ ਮੰਤਰੀ ਵਿਜ ਨੇ ਕਿਹਾ ਕਿ ਮੰਗਲਵਾਰ ਸ਼ਾਮ ਨੂੰ ਹੀ ਐਨਕਾਊਂਟਰ ਤੋਂ ਬਾਅਦ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੂਜੇ ਦੀ ਭਾਲ ਲਗਾਤਾਰ ਜਾਰੀ ਹੈ।
Continues below advertisement
Tags :
Punjab Police Sidhu Moosewala Anil Vij Abp Sanjha Gangster Encounter Haryana Home Minister Lawrence Bishnoi Gang Sharp Shooters Encounter Noah DSP's Killer