Haryana Local Body Election: ਹਰਿਆਣਾ ਦੀਆਂ 18 ਨਗਰ ਕੌਂਸਲਾਂ ਅਤੇ 28 ਨਗਰ ਪਾਲਿਕਾਵਾਂ ਲਈ ਵੋਟਿੰਗ ਜਾਰੀ
Continues below advertisement
ਹਰਿਆਣਾ ਦੀਆਂ 18 ਨਗਰ ਕੌਂਸਲਾਂ ਅਤੇ 28 ਨਗਰ ਪਾਲਿਕਾਵਾਂ ਦੀਆਂ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਜੇਕਰ ਲੋੜ ਪਈ ਤਾਂ 21 ਜੂਨ ਨੂੰ ਮੁੜ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 22 ਜੂਨ ਨੂੰ ਹੋਵੇਗੀ।
ਦੱਸ ਦੇਈਏ ਕਿ ਨਗਰ ਨਿਗਮ ਚੋਣਾਂ ਵਿੱਚ ਰਾਖਵੇਂਕਰਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਇਸ ਵਾਰ ਸਰਕਾਰ ਨੇ ਮੇਅਰ ਦੀ ਸਿੱਧੀ ਚੋਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਪੱਛੜੀਆਂ ਸ਼੍ਰੇਣੀਆਂ ਲਈ ਹੈੱਡ ਪੋਸਟ ਰਿਜ਼ਰਵ ਕਰਨ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਦੇ ਇਸ ਫੈਸਲੇ ਨੂੰ ਹੀ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਸੀ ਪਰ 17 ਮਈ ਨੂੰ ਇਸ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਸੂਬੇ ਵਿੱਚ ਚੋਣਾਂ ਕਰਵਾਉਣ ਲਈ ਹਰੀ ਝੰਡੀ ਦੇ ਦਿੱਤੀ ਸੀ। ਕਰੀਬ 51 ਨਗਰ ਕੌਂਸਲਾਂ ਅਤੇ ਨਗਰ ਪਾਲਿਕਾਵਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ। ਉਨ੍ਹਾਂ ਦਾ ਵਾਰਡ ਵੀ ਬੰਦ ਕਰ ਦਿੱਤਾ ਗਿਆ ਹੈ।
Continues below advertisement