Ambani Family ਨੂੰ ਜਾਨੋਂ ਮਾਰਨ ਦੀ ਧਮਕੀ, Reliance Foundation ਦੇ Hospital 'ਚ ਆਇਆ ਫ਼ੋਨ | Big breaking
Ambani Family ਨੂੰ ਜਾਨੋਂ ਮਾਰਨ ਦੀ ਧਮਕੀ, Reliance Foundation ਦੇ Hospital 'ਚ ਆਇਆ ਫ਼ੋਨ | Big breaking
Mumbai Police Gets Call Threat : ਮੁੰਬਈ ਵਿੱਚ ਅੱਜ ਦੁਪਹਿਰ 12.57 ਵਜੇ ਉਸ ਸਮੇਂ ਹੜਕੰਪ ਮਚ ਗਿਆ ,ਜਦੋਂ ਸ਼ਹਿਰ ਦੇ ਇੱਕ ਹਸਪਤਾਲ ਨੂੰ ਫ਼ੋਨ ਕਾਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਮੁੰਬਈ ਪੁਲਿਸ (Mumbai Police) ਵੱਲੋਂ ਜਾਰੀ ਬਿਆਨ ਮੁਤਾਬਕ ਮਾਮਲਾ ਸਰ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ (Sir HN Foundation Hospital )ਨਾਲ ਸਬੰਧਤ ਹੈ। ਅਚਾਨਕ ਹਸਪਤਾਲ ਦੇ ਲੈਂਡਲਾਈਨ 'ਤੇ ਫ਼ੋਨ ਦੀ ਘੰਟੀ ਵੱਜੀ। ਫੋਨ ਕਰਨ ਵਾਲੇ ਨੇ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵੀ ਦਿੱਤੀ। ਪੁਲਿਸ ਮੁਤਾਬਕ ਇਹ ਕਾਲ ਕਿਸੇ ਅਣਜਾਣ ਨੰਬਰ ਤੋਂ ਆਈ ਸੀ। ਫੋਨ ਕਰਨ ਵਾਲੇ ਨੇ ਅੰਬਾਨੀ ਪਰਿਵਾਰ ਦੇ ਕੁਝ ਮੈਂਬਰਾਂ ਦਾ ਨਾਂ ਲੈ ਕੇ ਇਹ ਧਮਕੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਪੁਲਿਸ ਨੇ ਦੱਸਿਆ ਹੈ ਕਿ ਘਟਨਾ ਸਬੰਧੀ ਡੀਬੀ ਮਾਰਗ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।