PM Modi Mother Health : ਮਾਂ ਦੀ ਖਰਾਬ ਸਿਹਤ ਦੀ ਖਬਰ ਮਿਲਦੇ ਭੱਜੇ ਗਏ PM ਮੋਦੀ, ਵੇਖੋ ਵੀਡੀਓ
PM Modi Mother Health : ਮਾਂ ਦੀ ਖਰਾਬ ਸਿਹਤ ਦੀ ਖਬਰ ਮਿਲਦੇ ਭੱਜੇ ਗਏ PM ਮੋਦੀ, ਵੇਖੋ ਵੀਡੀਓ
#Pm #Modi #mother #HeerabenModi #pmmodi #gujarat
ਮਾਂ ਦੀ ਖਰਾਬ ਸਿਹਤ ਦੀ ਖਬਰ ਮਿਲਦੇ ਹੀ ਅਹਿਮਦਾਬਾਦ ਪੁੱਜੇ PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਮਿਲਦੇ ਹੀ ਪੀਐਮ ਮੋਦੀ ਖੁਦ ਅਹਿਮਦਾਬਾਦ ਲਈ ਰਵਾਨਾ ਹੋਏ ਅਤੇ ਹਸਪਤਾਲ ਪਹੁੰਚੇ ਅਤੇ ਮਾਂ ਨਾਲ ਮੁਲਾਕਾਤ ਕੀਤੀ। ਸਖ਼ਤ ਸੁਰੱਖਿਆ ਦੇ ਵਿਚਕਾਰ ਪੀਐਮ ਮੋਦੀ ਨੇ ਹਸਪਤਾਲ ਵਿੱਚ ਆਪਣੀ ਬੀਮਾਰ ਮਾਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਉਹ ਉੱਥੋਂ ਚਲੇ ਗਏ। ਹਾਲਾਂਕਿ ਡਾਕਟਰਾਂ ਦੀ ਟੀਮ ਨੇ ਦੱਸਿਆ ਹੈ ਕਿ ਪੀਐਮ ਮੋਦੀ ਦੀ ਮਾਂ ਹੀਰਾਬੇਨ ਦੀ ਹਾਲਤ ਸਥਿਰ ਹੈ। ਫਿਲਹਾਲ ਉਨ੍ਹਾਂ ਦਾ ਡਾਕਟਰਾਂ ਦੀ ਨਿਗਰਾਨੀ 'ਚ ਇਲਾਜ ਚੱਲ ਰਿਹਾ ਹੈ। ਹਸਪਤਾਲ ਪ੍ਰਸ਼ਾਸਨ ਨੇ ਬੁਲੇਟਿਨ ਜਾਰੀ ਕਰ ਉਨ੍ਹਾਂ ਦੀ ਸਥਿਰ ਤਬੀਅਤ ਦੀ ਜਾਣਕਾਰੀ ਦਿੱਤੀ ਹੈ |
ਉਧਰ ਪੀਐਮ ਮੋਦੀ ਦੀ ਮਾਂ ਹੀਰਾਬੇਨ ਦੀ ਵਿਗੜਦੀ ਸਿਹਤ ਦੀ ਸੂਚਨਾ ਮਿਲਦੇ ਹੀ ਦੇਸ਼ ਦੇ ਸਾਰੇ ਲੋਕਾਂ ਅਤੇ ਨੇਤਾਵਾਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ,ਮਮਤਾ ਬੈਨਰਜੀ, ਮਾਇਆਵਤੀ, ਅਖਿਲੇਸ਼ ਯਾਦਵ ਸਮੇਤ ਕਈ ਨੇਤਾਵਾਂ ਨੇ ਪੀਐੱਮ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੀ ਬੀਮਾਰ ਹੋਣ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।