Delhi-NCR 'ਚ ਅੱਜ ਵੀ Rain ਦਾ ਅਲਰਟ ਜਾਰੀ, ਸਕੂਲ ਬੰਦ, ਲੋਕਾਂ ਨੂੰ ਵਰਕ ਫਰੋਮ ਹੋਮ ਦੀ ਹਿਦਾਇਤ

Continues below advertisement

IMD Issued Yellow Alert: Delhi-NCR ਵਿੱਚ ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਨੇ ਸਥਿਤੀ ਨੂੰ ਬੇਹਾਲ ਬਣਾ ਦਿੱਤਾ ਹੈ। ਮੀਂਹ ਕਾਰਨ ਦਿੱਲੀ-ਐਨਸੀਆਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ। ਅਜਿਹੇ 'ਚ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਦਿੱਲੀ 'ਚ ਸ਼ੁੱਕਰਵਾਰ ਨੂੰ ਵੀ ਬਾਰਸ਼ ਜਾਰੀ ਰਹੇਗੀ। ਮੌਸਮ ਵਿਭਾਗ ਨੇ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ 26 ਸਤੰਬਰ ਤੱਕ ਦਿੱਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਦੇ ਰੁਕਣ ਦੀ ਸੰਭਾਵਨਾ ਹੈ, ਹਾਲਾਂਕਿ ਆਸਮਾਨ ਬੱਦਲਵਾਈ ਰਹਿ ਸਕਦਾ ਹੈ।

Continues below advertisement

JOIN US ON

Telegram