ਭਾਰਤ ਨੇ ਟੀ-20 ਕ੍ਰਿਕੇਟ ਵਿਸ਼ਵ ਕੱਪ ਜਿੱਤਿਆ

ਭਾਰਤ ਨੇ ਟੀ-20 ਕ੍ਰਿਕੇਟ ਵਿਸ਼ਵ ਕੱਪ ਜਿੱਤਿਆ

 

ਭਾਰਤ ਨੇ ਟੀ-20 ਕ੍ਰਿਕੇਟ ਵਿਸ਼ਵ ਕੱਪ ਜਿੱਤਿਆ, ਫਾਈਨਲ ਮੈਚ 'ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ

ਭਾਰਤੀ ਟੀਮ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ ਟੀ-20 ਵਿਸ਼ਵ ਕੱਪ 2024 ਦਾ ਫਾਈਨਲ ਮੈਚ ਭਾਰਤ ਨੇ ਆਪਣੇ ਨਾਮ ਕਰ ਲਿਆ ਹੈ ।  ਵਿਰਾਟ ਕੋਹਲੀ ਅਤੇ ਅਕਸ਼ਰ ਪਟੇਲ ਦੀ ਧਮਾਕੇਦਾਰ ਬੱਲੇਬਾਜੀ ਤੋਂ ਬਾਅਦ ਗੇਂਦਬਾਜ਼ਾਂ ਨੇ ਵੀ ਧਮਾਲ ਮਚਾ ਦਿੱਤੀ ਅਤੇ ਭਾਰਤ ਨੂੰ ਵਿਸ਼ਵ ਚੈਂਪੀਅਨ ਬਣਾ ਦਿੱਤਾ। 

ਰੋਹਿਤ ਸ਼ਰਮਾ ਦੀ ਕਪਤਾਨੀ 'ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਇਸ ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਵਿਸ਼ਵ ਕੱਪ (ODI, T20) ਖਿਤਾਬ ਜਿੱਤਿਆ ਹੈ। ਭਾਰਤੀ ਟੀਮ ਨੇ ਸ਼ਨੀਵਾਰ (29 ਜੂਨ) ਨੂੰ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ 140 ਕਰੋੜ ਭਾਰਤੀਆਂ ਨੂੰ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ ਮਿਲਿਆ ਹੈ।

JOIN US ON

Telegram
Sponsored Links by Taboola