Jagjit Singh Dhallewal | ਆਖ਼ਰੀ ਸਾਹਾਂ 'ਤੇ ਡੱਲੇਵਾਲ, ਮਿਲਣ ਆਏ ਲੋਕਾਂ ਨੂੰ ਰੋਕਿਆ
ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 44ਵੇਂ ਦਿਨ ਵੀ ਜਾਰੀ ਹੈ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੇ ਪੈਰ ਸਰੀਰ ਦੇ ਦੂਜੇ ਅੰਗਾਂ ਦੇ ਬਰਾਬਰ ਕੀਤੇ ਜਾਣ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਜਾਂਦਾ ਹੈ। ਬਲੱਡ ਪ੍ਰੈਸ਼ਰ ਨੂੰ ਸਥਿਰ ਕਰਨ ਲਈ ਉਨ੍ਹਾਂ ਦੇ ਪੈਰਾਂ ਨੂੰ ਉਚਾਈ 'ਤੇ ਰੱਖਣਾ ਪੈਂਦਾ ਹੈ। ਕਿਸਾਨ ਆਗੂ ਡੱਲੇਵਾਲ ਕਿਸੇ ਨੂੰ ਵੀ ਨਹੀਂ ਮਿਲਣਾ ਚਾਹੁੰਦੇ ਅੱਜ ਜਗਜੀਤ ਸਿੰਘ ਡੱਲੇਵਾਲ ਨੇ ਵਿਸ਼ੇਸ਼ ਬੇਨਤੀ ਕੀਤੀ ਕਿ ਉਹਨਾਂ ਨੂੰ ਗੱਲ ਕਰਨ ਵਿੱਚ ਦਿੱਕਤ ਆਉਂਦੀ ਹੈ, ਇਸ ਲਈ ਉਹਨਾਂ ਦੀ ਟਰਾਲੀ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਨਾ ਆਉਣ ਦਿੱਤਾ ਜਾਵੇ ਉਹਨਾਂ ਕਿਹਾ ਕਿ ਉਹ ਸਾਰੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ ਪਰ ਡਾਕਟਰੀ ਮਜਬੂਰੀ ਕਾਰਨ ਉਹ ਗੱਲ ਕਰਨ ਤੋਂ ਅਸਮਰੱਥ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਦੇਸ਼ ਦੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਿੱਲੀ ਦੇ ਕਿਸਾਨਾਂ ਨਾਲ ਮੀਟਿੰਗ ਕਰਕੇ ਕਹਿੰਦੇ ਹਨ ਕਿ ਉਨ੍ਹਾਂ ਨੂੰ ਸਾਡੀਆਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ।