ਜਸਟਿਸ ਉਦੈ ਉਮੇਸ਼ ਲਲਿਤ ਨੇ 49ਵੇਂ ਚੀਫ਼ ਜਸਟਿਸ

Continues below advertisement

CJI UU Lalit Oath : ਜਸਟਿਸ ਉਦੈ ਉਮੇਸ਼ ਲਲਿਤ ਨੇ ਭਾਰਤ ਦੇ 49ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ ਤੋਂ ਇਲਾਵਾ ਕਈ ਕੇਂਦਰੀ ਮੰਤਰੀ ਅਤੇ ਸੁਪਰੀਮ ਕੋਰਟ ਦੇ ਜੱਜ ਮੌਜੂਦ ਸਨ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕੀਤੇ ਜਾਣ ਵਾਲੇ 49ਵੇਂ ਵਿਅਕਤੀ ਜਸਟਿਸ ਲਲਿਤ ਦਾ ਕਾਰਜਕਾਲ 8 ਨਵੰਬਰ ਤੱਕ ਹੋਵੇਗਾ। ਭਾਰਤ ਦੇ ਨਵੇਂ ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਦਾ ਜਨਮ 9 ਨਵੰਬਰ 1957 ਨੂੰ ਸੋਲਾਪੁਰ, ਮਹਾਰਾਸ਼ਟਰ ਵਿੱਚ ਹੋਇਆ ਸੀ। ਉਹ ਜੂਨ 1983 ਵਿੱਚ ਮਹਾਰਾਸ਼ਟਰ ਅਤੇ ਗੋਆ ਬਾਰ ਕੌਂਸਲ ਵਿੱਚ ਇੱਕ ਵਕੀਲ ਵਜੋਂ ਭਰਤੀ ਹੋਏ ਸੀ। ਇਸ ਤੋਂ ਬਾਅਦ ਜਨਵਰੀ 1986 ਵਿੱਚ ਦਿੱਲੀ ਆਉਣ ਤੋਂ ਪਹਿਲਾਂ ਦਸੰਬਰ 1985 ਤੱਕ ਬੰਬੇ ਹਾਈ ਕੋਰਟ ਵਿੱਚ ਪ੍ਰੈਕਟਿਸ ਕੀਤੀ।

Continues below advertisement

JOIN US ON

Telegram