ਮੋਹਾਲੀ ਦੇ ਖਰੜ 'ਚ ਦਰਜ NDPS ਅਤੇ ਅਸਲਾ ਐਕਟ ਦਾ ਮਾਮਲਾ
Lawrence Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ Mohali court ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਅਦਾਲਤ ਨੇ ਖਰੜ 'ਚ ਦਰਜ NDPS ਤੇ Arms Act ਦੇ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 10 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ fake passport ਰਾਹੀਂ ਆਪਣੇ ਭਰਾ ਨੂੰ ਵਿਦੇਸ਼ ਭੇਜਣ ਦੇ ਮਾਮਲੇ 'ਚ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਫਰਜ਼ੀ ਪਾਸਪੋਰਟ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਖਤਮ ਹੋ ਗਿਆ ਹੈ, ਜਿਸ ਕਾਰਨ Anti-Gangster Task Force ਟੀਮ ਉਸ ਨੂੰ ਅਦਾਲਤ 'ਚ ਲੈ ਕੇ ਆਈ ਅਤੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਰਿਮਾਂਡ ਦੀ ਮੰਗ ਕੀਤੀ। ਇਸ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ , ਉਸ ਦੇ ਭਰਾ ਅਤੇ 10 ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।





















