Ganapati ਵਿਸਰਜਨ ਦੌਰਾਨ ਵੱਡਾ ਹਾਦਸਾ, ਪਾਣੀ 'ਚ ਡੁੱਬਣ ਨਾਲ 4 ਦੀ ਮੌਤ
ਏਬੀਪੀ ਸਾਂਝਾ
Updated at:
10 Sep 2022 12:26 PM (IST)
Download ABP Live App and Watch All Latest Videos
View In AppGanesh Visarjan 2022: ਹਰਿਆਣਾ ਦੇ ਮਹਿੰਦਰਗੜ੍ਹ ਵਿੱਚ ਗਣਪਤੀ ਵਿਸਰਜਨ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ 4 ਲੜਕਿਆਂ ਦੀ ਨਹਿਰ 'ਚ ਡੁੱਬਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਸਰਜਨ ਦੌਰਾਨ 8 ਲੋਕ ਪਾਣੀ ਦੇ ਤੇਜ਼ ਕਰੰਟ 'ਚ ਵਹਿ ਗਏ, ਜਿਨ੍ਹਾਂ 'ਚੋਂ 4 ਲੋਕਾਂ ਦੀ ਮੌਤ ਹੋ ਗਈ। ਚਾਰ ਲੋਕਾਂ ਨੂੰ ਬਚਾ ਲਿਆ ਗਿਆ ਪਰ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਲਾਸ਼ਾਂ ਨੂੰ ਹਸਪਤਾਲ ਅਤੇ ਜ਼ਖਮੀਆਂ ਨੂੰ ਹਾਇਰ ਸੈਂਟਰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਸੋਨੀਪਤ 'ਚ ਯਮੁਨਾ ਨਦੀ 'ਚ ਡੁੱਬਣ ਕਾਰਨ 2 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਲਾਪਤਾ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।